ਸ੍ਰੀ ਅਨੰਦਪੁਰ ਸਾਹਿਬ 28 ਫਰਵਰੀ (ਪੰਜਾਬੀ ਖਬਰਨਾਮਾ) :ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗਾਂ ਦੀ ਸਫਾਈ ਕੀਤੀ ਜਾ ਰਹੀ ਹੈ। ਉਹ ਖੁੱਦ ਵਰਕਰਾ ਤੇ ਸਫਾਈ ਸੇਵਾਦਾਰਾ ਦਾ ਹੋਸਲਾ ਵਧਾ ਰਹੇ ਹਨ, ਜਿਸ ਵਿਚ ਬਾਬਾ ਭੂਰੀ ਵਾਲਿਆਂ ਦੇ ਸਫਾਈ ਸੇਵਾਦਾਰਾਂ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਹੋਲਾ ਮਹੱਲਾ ਮੌਕੇ ਮੇਲਾ ਖੇਤਰ ਵਿੱਚ ਵਿਆਪਕ ਸਫਾਈ ਮੁਹਿੰਮ ਲਗਾਤਾਰ ਜਾਰੀ ਹੈ।

ਜਿਕਰਯੋਗ ਹੈ ਕਿ ਸੰਪਰਦਾਇ ਡੇਰਾ ਕਾਰ ਸੇਵਾ ਭੂਰੀ ਵਾਲਿਆਂ ਸ੍ਰੀ ਅਮ੍ਰਿਤਸਰ ਸਾਹਿਬ ਬਾਬਾ ਕਸ਼ਮੀਰ ਸਿੰਘ ਜੀ ਦੀ ਰਹਿਨੁਮਾਈ ਹੇਠ ਹਰ ਸਾਲ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੇਲਾ ਖੇਤਰ ਵਿੱਚ ਵਿਸ਼ੇਸ ਸਫਾਈ ਮੁਹਿੰਮ, ਸਟਰੀਟ ਲਾਈਟ ਦੀ ਮੁਰੰਮਤ, ਪੌਦਿਆਂ ਤੇ ਰੁੱਖਾਂ ਦੀ ਧੁਲਾਈ ਦੀ ਸੇਵਾ ਕੀਤੀ ਜਾ ਰਹੀ ਹੈ। ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਜਿਲ੍ਹਾ ਰੂਪਨਗਰ ਦੇ ਵੱਖ ਵੱਖ ਵਿਭਾਗ ਵਿਆਪਕ ਚੇਤਨਾਂ ਮੁਹਿੰਮ ਚਲਾ ਰਹੇ ਹਨ, ਵਾਤਾਵਰਣ  ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਕੂੜੇ ਦਾ ਸੁਚਾਰੂ ਪ੍ਰਬੰਧਨ ਕਰਨ ਤੇ ਵੀ ਜੋਰ ਦਿੱਤਾ ਜਾ ਰਿਹਾ ਹੈ, ਸ਼ਹਿਰ ਵਿੱਚ ਸਫਾਈ ਦੀ ਵਿਆਪਕ ਮੁਹਿੰਮ ਨਾਲ ਸਾਫ ਸੁਥਰਾ ਸ਼ਹਿਰ ਨਜ਼ਰ ਆ ਰਿਹਾ ਹੈ। ਨਗਰ ਕੋਂਸਲ ਦੀ ਸਮੁੱਚੀ ਟੀਮ, ਸਾਰੇ ਕੋਂਸਲਰ ਇਸ ਮੁਹਿੰਮ ਵਿੱਚ ਭਾਗ ਲੈ ਰਹੇ ਹਨ, ਅਗਲੇ ਕੁਝ ਦਿਨਾਂ ਵਿੱਚ ਸ਼ਹਿਰ ਨੂੰ ਮੁਕੰਮਲ ਤੌਰ ਤੇ ਗੰਦਗੀ ਮੁਕਤ ਕਰ ਦਿੱਤਾ ਜਾਵੇਗਾ, ਡਰੇਨਾਂ ਤੇ ਨਾਲਿਆਂ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ। ਇਸ ਸਫਾਈ ਅਭਿਆਨ ਦੀ ਦੇਖਰੇਖ ਅਤੇ  ਸਹਿਯੋਗ ਵਿੱਚ ਬਾਬਾ ਸੁਖਵਿੰਦਰ ਸਿੰਘ (ਬਾਬਾ ਸੁੱਖਾ), ਭਾਈ ਅਮਰਜੀਤ ਸਿੰਘ, ਬਾਬਾ ਕਾਲਾ ਜੀ, ਹਰਦੀਪ ਸਿੰਘ, ਮੁਖਤਾਰ ਸਿੰਘ ਨਿਰੰਤਰ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ, ਉਨ੍ਹਾਂ ਦੇ ਸੇਵਾਦਾਰ, ਆਧੁਨਿਕ ਮਸ਼ੀਨਰੀ ਨਾਲ ਗੁਰੂ ਨਗਰੀ ਨੂੰ ਸਾਫ ਸੁਥਰਾ ਕਰ ਰਹੇ ਹਨ, ਬਾਬਾ ਭੂਰੀ ਵਾਲੇ ਸੇਵਾਦਾਰ ਪੂਰੀ ਮਿਹਨਤ ਤੇ ਲਗਨ ਨਾਲ ਇਸ ਮੁਹਿੰਮ ਵਿੱਚ ਜੁਟੇ ਹੋਏ ਹਨ।  

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।