ਪਟਿਆਲਾ, 2 ਮਈ(ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ ਤੇ 01 ਜੂਨ ਨੂੰ ਹੋਣ ਵਾਲੀਆ ਚੋਣਾਂ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵੱਲੋਂ ਮਜ਼ਦੂਰ ਦਿਵਸ ਮੌਕੇ ਪਟਿਆਲਾ ਦੇ ਫੋਕਲ ਪੁਆਇੰਟ ਵਿਖੇ ਵੋਟਰ ਜਾਗਰੂਕਤਾ ਅਤੇ ਵੋਟਰ ਰਜਿਸਟ੍ਰੇਸ਼ਨ ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੋਟਰਾਂ ਨੂੰ ਚੋਣਾਂ ਸਬੰਧੀ ਆਨ ਲਾਈਨ ਤੇ ਆਫ਼ ਲਾਈਨ ਐਪ ਰਾਹੀਂ ਵੋਟਰ ਰਜਿਸਟ੍ਰੇਸ਼ਨ ਬਾਰੇ ਦੱਸਿਆ ਅਤੇ ਮੌਕੇ ਤੇ ਮੌਜੂਦ ਮਜ਼ਦੂਰਾਂ ਦੀ ਵੋਟਰ ਰਜਿਸਟ੍ਰੇਸ਼ਨ ਆਨ ਲਾਈਨ ਐਪ ਰਾਹੀਂ ਕੀਤੀ ਗਈ।
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਚੋਣ ਕਮਿਸ਼ਨ ਦੀਆਂ ਵੋਟਰ ਜ਼ਰੂਰਤਾਂ ਲਈ ਉਪਲਬਧ ਐਪਸ ਬਾਰੇ ਵਿਸਥਾਰ ਪੂਰਵਕ ਦੱਸਿਆ ਅਤੇ ਨਾਲ ਹੀ ਦਿਵਿਆਂਗ ਵੋਟਰਾਂ ਲਈ 12-ਡੀ ਫਾਰਮ ਅਤੇ ਸ਼ਕਸਮ ਐਪ ਤੋਂ ਮਿਲਣ ਵਾਲੀਆ ਸਹੂਲਤਾਂ ਦੀ ਜਾਣਕਾਰੀ ਦਿੱਤੀ। ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਨੇ ਸਾਰੇ ਕਾਮਿਆ ਨੂੰ ਅਪੀਲ ਕੀਤੀ ਕਿ ਉਹ ਸਾਰੇ ਆਪਣੇ ਪਰਿਵਾਰ ਸਮੇਤ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟਾਂ ਪਾਉਣ ਤਾਂ ਜੋ ਇਸ ਵਾਰ 70 ਪ੍ਰਤੀਸ਼ਤ ਤੋਂ ਪਾਰ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇਸ ਸਮੇਂ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਤੋਂ ਵਾਈਸ ਪ੍ਰਧਾਨ ਸ੍ਰੀ ਕਪਿਲ ਗੁਪਤਾ, ਜਰਨਲ ਸਕੱਤਰ ਕਮਲ ਮਹਿੰਦਰ ਸਿੰਘ, ਜੁਆਇੰਟ ਸਕੱਤਰ ਰਾਹੁਲ ਤਾਇਲ, ਵਿੱਤ ਸਕੱਤਰ ਆਦਰਸ਼ਪਾਲ ਸੋਢੀ, ਸਹਾਇਕ ਸਵੀਪ ਨੋਡਲ ਅਫ਼ਸਰ ਸ੍ਰੀ ਮੋਹਿਤ ਕੌਸ਼ਲ, ਬਰਿੰਦਰ ਸਿੰਘ ਅਤੇ ਅਵਤਾਰ ਸਿੰਘ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!