ਲੰਬੀ/ਸ੍ਰੀ ਮੁਕਤਸਰ ਸਾਹਿਬ 9 ਫਰਵਰੀ (ਪੰਜਾਬੀ ਖ਼ਬਰਨਾਮਾ)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਦਿਨ ਪ੍ਰਤੀ ਦਿਨ ਪੂਰਾ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਹਲਕਾ ਲੰਬੀ ਦੇ ਪਿੰਡ ਪੰਜਾਵਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਦਾ ਅਯੋਜ਼ਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਕੀਤੀ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਸੁਣ ਕੇ ਮੌਕੇ ਤੇ ਹੀ ਹੱਲ ਕੀਤਾ।
ਇਸ ਕੈਂਪ ਦੌਰਾਨ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਰਾਜ ਵਿਚ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਪੰਜਾਬ ਸਰਕਾਰ ਦੇ ਇਸ ਕੰਮ ਦੀ ਸਲਾਂਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਚੱਕਰ ਨਹੀਂ ਲਗਾਣੇ ਪਂੈਦੇ ਬਲਕਿ ਅਧਿਕਾਰੀ ਅਤੇ ਕਰਮਚਾਰੀ ਖੁੱਦ ਚੱਲ ਕੇ ਲੋਕਾਂ ਤੱਕ ਪਹੁੰਚ ਕਰਕੇ ਉਹਨਾ ਦੀਆ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।
ਉਹਨਾਂ ਕਿਹਾ ਕਿ ਇਹਨਾਂ ਵਿਸ਼ੇਸ਼ ਕੈਂਪਾਂ ਵੱਖ ਵੱਖ ਤਰ੍ਹਾਂ ਦੀਆ ਸੇਵਾਵਾਂ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ 1076 ਨੰਬਰ ਬਾਰੇ ਜਾਣਕਾਰੀ ਦਿਤੀ ਗਈ, ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਨੰਬਰ ਤੇ ਰਾਬਤਾ ਕਰਕੇ ਅਪਣੀ ਸਮੱਸਿਆ ਦਾ ਹੱਲ ਕਰ ਸਕਦਾ ਹੈ।
ਇਸ ਕੈਂਪ ਦੋਰਾਨ ਪਿੰਡ ਵਾਸੀਆਂ ਦੀਆਂ ਰਾਸ਼ਨ ਕਾਰਡ, ਪਿੰਡ ਵਿਚ ਨਵਾਂ ਟ੍ਰਾਂਸਫਾਰਮਰ, ਪਿੰਡ ਵਿਚ ਗਲੀਆਂ ਦਾ ਨਵੀਨੀਕਰਨ, ਮਕਾਨ, ਮਗਨਰੇਗਾ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਹੱਲ ਵੀ ਕੀਤਾ ਗਿਆ।
![](https://punjabikhabarnama.com/wp-content/uploads/2024/02/IMG-20240209-WA0081.jpg)