ਸੰਗਰੂਰ, 9 ਮਾਰਚ (ਪੰਜਾਬੀ ਖ਼ਬਰਨਾਮਾ ):ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ—ਕਮ—ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਪ੍ਰਦੀਪ ਕੁਮਾਰ ਸ਼ਰਮਾ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ—ਕਮ—ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਐੱਸ. ਏ. ਐੱਸ. ਨਗਰ ਦੀਆ ਹਦਾਇਤਾਂ ਅਤੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਸ੍ਰੀ ਰਜਿੰਦਰ ਸਿੰਘ ਰਾਏ ਜਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਪ੍ਰਧਾਨਗੀ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਦੇਖ ਰੇਖ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ, ਸੰਗਰੂਰ ਅਤੇ ਉਪ ਮੰਡਲ ਪੱਧਰ ਸੁਨਾਮ, ਮੂਨਕ, ਧੂਰੀ ਅਤੇ ਮਲੇਰਕੋਟਲਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸ੍ਰੀ ਰਜਿੰਦਰ ਸਿੰਘ ਰਾਏ, ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਜ਼ਿਲ੍ਹਾ ਕੋਰਟ ਕੰਪਲੈਕਸ, ਸੰਗਰੂਰ ਵਿੱਚ ਲਗਾਏ ਗਏ ਸਮੂਹ ਬੈਂਚਾਂ ਦਾ ਦੌਰਾ ਕੀਤਾ ਅਤੇ ਪਾਰਟੀਆਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜਾਮੰਦੀ ਨਾਲ ਇਸ ਨੈਸ਼ਨਲ ਲੋਕ ਅਦਾਲਤ ਵਿਚ ਨਿਬੇੜਨ ਲਈ ਉਤਸ਼ਾਹਿਤ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ—ਲੀਟੀਗੇਟਿਵ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਤੇ ਕੁੱਲ 12 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 08 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਦੋ ਮੈਂਬਰ ਨੂੰ ਨਾਮਜ਼ਦ ਕੀਤਾ ਗਿਆ ਸੀ ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸ੍ਰੀ ਰਜਿੰਦਰ ਸਿੰਘ ਰਾਏ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ, ਸ੍ਰੀਮਤੀ ਬਲਜਿੰਦਰ ਸਿੱਧੂ, ਸ਼੍ਰੀ ਬਲਜਿੰਦਰ ਸਿੰਘ, ਅਤੇ ਸ੍ਰੀਮਤੀ ਦੀਪਤੀ ਗੁਪਤਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਬਾਨ, ਸੰਗਰੂਰ, ਸ੍ਰੀ ਹਰਵਿੰਦਰ ਸਿੰਘ ਸਿੰਧੀਆਂ, ਸਿਵਲ ਜੱਜ (ਸ.ਡ.), ਸ੍ਰੀ ਗੁਰਕ੍ਰਿਪਾਲ ਸਿੰਘ ਸੇਖੋਂ, ਮਾਨਯੋਗ, ਸੀ.ਜੇ.ਐਮ, ਸੰਗਰੂਰ, ਮਿਸ ਲਵਲੀਨ ਸੰਧੂ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਸ਼੍ਰੀ ਮਨੂੰ ਸਿੰਗਲਾ, ਮਿਸ ਨਵਜੋਤ ਕੌਰ ਅਤੇ ਮਿਸ ਰਮਨਦੀਪ ਕੌਰ, ਸਿਵਲ ਜੱਜ (ਜੂਨੀਅਰ ਡੀਵੀਜ਼ਨ) ਅਤੇ ਸ਼੍ਰੀ ਰਜਿੰਦਰ ਪਾਲ ਗੋਇਲ, ਚੇਅਰਮੈਨ, ਸਥਾਈ ਲੋਕ ਅਦਾਲਤ, ਸੰਗਰੂਰ ਜੀਆਂ ਨੇ ਲੋਕ ਅਦਾਲਤ ਬੈਂਚਾਂ, ਸੰਗਰੂਰ ਤੋਂ ਇਲਾਵਾ ਸ਼੍ਰੀ ਸੁਰਿੰਦਰਪਾਲ ਸਿੰਘ, ਤਹਿਸੀਲਦਾਰ, ਰੈਵਨਿਊ ਕੋਰਟ, ਸੰਗਰੂਰ ਦੇ ਬੈਂਚ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਰੂਪਾ ਧਾਲੀਵਾਲ, ਹਰਸ਼ਬੀਰ ਸੰਧੂ ਅਤੇ ਸ੍ਰੀ ਜਿੰਦਰ ਪਾਲ ਸਿੰਘ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਮਲੇਰਕੋਟਲਾ ਨੇ ਲੋਕ ਅਦਾਲਤ ਬੈਂਚਾਂ, ਮਲੇਰਕੋਟਲਾ ਦੀ ਪ੍ਰਧਾਨਗੀ ਕੀਤੀ, ਇਸ ਤੋਂ ਇਲਾਵਾ ਸ਼੍ਰੀ ਮਨਮੋਹਨ ਕੌਸ਼ਿਕ, ਨਾਇਬ ਤਹਿਸੀਲਦਾਰ, ਰੈਵਨਿਉ ਕੋਰਟ, ਮਲੇਰਕੋਟਲਾ ਦੇ ਬੈਂਚ ਦੀ ਪ੍ਰਧਾਨਗੀ ਕੀਤੀ। ਸ੍ਰੀ ਗੁਰਭਿੰਦਰ ਸਿੰਘ ਜੋਹਲ, ਸਿਵਲ ਜੱਜ (ਸੀਨੀਅਰ ਡਿਵੀਜਨ), ਸ਼੍ਰੀ ਦਲੀਪ ਕੁਮਾਰ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਸੁਨਾਮ, ਨੇ ਲੋਕ ਅਦਾਲਤ ਬੈਂਚ ਸੁਨਾਮ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਨੇਹਾ ਗੋਇਲ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਧੂਰੀ ਨੇ ਲੋਕ ਅਦਾਲਤ ਬੈਂਚ, ਧੂਰੀ ਦੀ ਪ੍ਰਧਾਨਗੀ ਕੀਤੀ। ਸ਼੍ਰੀ ਗੁਰਿੰਦਰਪਾਲ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ), ਮੂਨਕ ਨੇ ਲੋਕ ਅਦਾਲਤ ਬੈਂਚ, ਮੂਨਕ ਦੀ ਪ੍ਰਧਾਨਗੀ ਕੀਤੀ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 38406 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 30725 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 778753811/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।