ਨਵਾਂਸ਼ਹਿਰ 26 ਫਰਵਰੀ (ਪੰਜਾਬੀ ਖ਼ਬਰਨਾਮਾ):-ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਦੇ ਐਨ.ਐਸ.ਐਸ ਵਿਭਾਗ ਦੁਆਰਾ ਪ੍ਰਿੰਸੀਪਲ ਸਿੰਮੀ ਜੌਹਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇਂ ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਹਰਦੀਪ ਕੌਰ ਅਤੇ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੁਆਰਾ ਮੁੱਖ ਬੁਲਾਰਿਆਂ ਦੇ ਰੂਪ ਵਿੱਚ ਸ਼ਿਰਕਤ ਕੀਤੀ ਗਈ। ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਵੋਟਾਂ ਬਾਰੇ ਜਾਗਰੂਕ ਕਰਨ ਲਈ ਆਪਣੇ ਵੱਖਰੇ ਵੱਖਰੇ ਵਿਚਾਰ ਪੇਸ਼ ਕੀਤੇ ਗਏ।
  ਸਤਨਾਮ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣਾ ਲਾਜ਼ਮੀ ਕਰਾਰ ਦੇਣ ਦੇ ਨਾਲ -ਨਾਲ ਉਹਨਾਂ ਨੂੰ ਵੋਟ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਦੁਆਰਾ ਕਿਹਾ ਗਿਆ ਕਿ ਕੀ ਵਿਦਿਆਰਥੀ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਜਰੂਰ ਕਰਨ ਅਤੇ ਆਪਣੀ ਵੋਟ ਜਰੂਰ ਬਣਵਾਉਣ ਕਿਉਂਕਿ ਭਵਿੱਖ ਵਿੱਚ ਨੌਜਵਾਨ ਹੀ ਹਨ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕਦੇ ਹਨ। ਉਨ੍ਹਾਂ ਕਿਹਾ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਹਰ ਇੱਕ ਵਿਅਕਤੀ ਨੂੰ ਆਣ ਵਾਲੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ। ਉਹਨਾਂ ਦੁਆਰਾ ਵੋਟਾਂ ਦੀ ਪੋਲਿੰਗ ਦੇ ਆਂਕੜਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਮਰਦਾਂ ਦੇ ਮੁਕਾਬਲੇ ਵਿੱਚ ਔਰਤਾਂ ਦਾ ਵੋਟ ਪੋਲਿੰਗ ਵੱਧ ਹੈ ਅਤੇ ਇਸ ਲਈ ਨਾਗਰਿਕ ਹੋਣ ਦੇ ਨਾਤੇ ਹਰ ਇੱਕ ਵਿਅਕਤੀ ਦਾ ਨਿੱਜੀ ਫਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜਰੂਰ ਕਰਨ ਤਾਂ ਜੋ ਇੱਕ ਮਜਬੂਤ ਲੋਕਤੰਤਰ ਦੀ ਸਥਾਪਨਾ ਕੀਤੀ ਜਾ ਸਕੇ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ ਗਿਆ।
  ਹਰਦੀਪ ਕੌਰ ਦੁਆਰਾ ਵੀ ਵਿਦਿਆਰਥੀਆਂ ਨੂੰ ਧਰਮ, ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਿਹਾ ਗਿਆ ਕਿ ਜਿਹੜੇ ਵਿਦਿਆਰਥੀ 18 ਸਾਲ ਤੋਂ ਉੱਪਰ ਹਨ ਆਪਣੀ ਵੋਟ ਆਨਲਾਈਨ ਵੀ ਬਣਵਾ ਸਕਦੇ ਹਨ ਜਿਸ ਲਈ ਉਹ ਘਰ ਤੋਂ ਹੀ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੁਆਰਾ ਵੀ ਜਾਤ ਧਰਮ ਤੋਂ ਉੱਪਰ ਉੱਠ ਕੇ ਵੋਟ ਦੇ ਪ੍ਰਯੋਗ ਕਰਨ ਦੇ ਨਾਲ- ਨਾਲ ਵਿਦਿਆਰਥੀਆਂ ਨੂੰ ਚਾਇਲਡ ਪ੍ਰੋਟੈਕਸ਼ਨ ਦੇ ਐਕਟਾਂ ਤੋਂ ਵੀ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕੀਤਾ ਗਿਆ ।ਉਨ੍ਹਾਂ ਦੁਆਰਾ ਦੱਸਿਆ ਗਿਆ ਕਿ ਹਰੇਕ ਬਾਲਗ ਆਪਣੇ ਹਿਤਾਂ ਪ੍ਰਤੀ ਸੁਚੇਤ ਰਹੇ ਅਤੇ ਜੇਕਰ ਉਹਨਾਂ ਦੇ ਆਸ ਪਾਸ ਕਿਸੇ ਵੀ ਬੱਚੇ ਨਾਲ ਕੋਈ ਗਲਤ ਵਿਵਹਾਰ ਹੋ ਰਿਹਾ ਹੈ ਜਾਂ ਉਸਦਾ ਸ਼ੋਸ਼ਣ ਹੋ ਰਿਹਾ ਹੈ ਤਾਂ ਉਸ ਖਿਲਾਫ ਬਣੇ ਹੋਏ ਕਾਨੂੰਨਾਂ ਤੋਂ ਵੀ ਜਾਣੂ ਕਰਵਾਇਆ ਅਤੇ ਅੱਗੇ ਜਾ ਕੇ ਆਪਣੇ ਆਲੇ ਦੁਆਲੇ ਵਿੱਚ ਇਸ ਦਾ ਪ੍ਰਸਾਰ ਕਰਨ ਲਈ ਕਿਹਾ ਗਿਆ। ਵੋਟਰ ਅਵੇਅਰਨੈਸ ਜੋ ਕਿ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਸ ਦਾ ਸੰਚਾਲਨ ਪ੍ਰੋਫੈਸਰ ਪ੍ਰੀਆ ਬਾਵਾ ਦੁਆਰਾ ਕੀਤਾ ਗਿਆ ਜਿਸ ਵਿੱਚ ਐਨ.ਐਸ.ਐਸ ਵਿਭਾਗ ਦੇ ਅਫਸਰ ਪ੍ਰੋਫੈਸਰ ਸੋਨੀਆ ਦੇ ਨਾਲ- ਨਾਲ ਪ੍ਰੋਫੈਸਰ ਡਾਕਟਰ ਬਲਜੀਤ ਕੌਰ ,ਪ੍ਰੋਫੈਸਰ ਹਰਿੰਦਰਜੀਤ ਸਿੰਘ, ਪ੍ਰੋਫੈਸਰ ਜਸਵਿੰਦਰ ਰੱਲ, ਪ੍ਰੋਫੈਸਰ ਨੇਹਾ ਰਾਣੀ, ਅਤੇ ਪ੍ਰੋਫੈਸਰ ਪਰਮਜੀਤ ਕੌਰ ਮੌਜੂਦ ਸਨ। ਅੰਤ ਵਿੱਚ ਪ੍ਰੋਫੈਸਰ ਪ੍ਰੀਆ ਬਾਵਾ ਦੁਆਰਾ ਆਏ ਹੋਏ ਮੁੱਖ ਬੁਲਾਰਿਆਂ ਅਤੇ ਨਹਿਰੂ ਯੁਵਾ ਕੇਂਦਰ ਦਾ ਧੰਨਵਾਦ ਕੀਤਾ ਗਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।