16 ਅਕਤੂਬਰ 2024 : ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈਆਂ,ਜਦਕਿ ਸਿਰਫ ਪਿੰਡ ਕਰਮਗੜ੍ਹ ਵਿਚ ਹਿੰਸਕ ਘਟਨਾ ਵਾਪਰੀ, ਜਿੱਥੇ ਪੰਚੀ ਉਮੀਦਵਾਰ ’ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਬਰਨਾਲਾ ਦਾਖ਼ਲ ਕਰਵਾਇਆ ਗਿਆ।‌ ਹਮਲਾਵਰਾਂ ਵਲੋਂ ਗੱਡੀ ਦੀ ਵੀ ਭੰਨਤੋੜ ਕੀਤੀ ਗਈ। ਇਹ ਘਟਨਾ ਚੋਣਾਂ ਤੋਂ ਪਹਿਲਾਂ ਸੋਮਵਾਰ ਦੇਰ ਰਾਤ ਵਾਪਰੀ। ਜ਼ਖਮੀ ਗੁਰਜੰਟ ਸਿੰਘ ਵਾਰਡ ਨੰਬਰ 9 ਤੋਂ ਪੰਚੀ ਦਾ ਉਮੀਦਵਾਰ ਹੈ। ਪੁਲੀਸ ਅਧਿਕਾਰੀ ਹਰਵਿੰਦਰ ਪਾਲ ਨੇ ਕਿਹਾ ਕਿ ਗੁਰਜੰਟ ਸਿੰਘ ਦੇ ਬਿਆਨ ਦਰਜ ਕਰਕੇ ਹਮਲਾਵਰਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।‌ਇਸ ਤੋਂ ਇਲਾਵਾ ਬਲਾਕ ਦੇ ਪਿੰਡਾਂ ਵਿੱਚ ਚੋਣਾਂ ਨੂੰ ਲੈ ਕੇ ਸਵੇਰ ਤੋਂ ਹੀ ਵੋਟਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਲਈ ਉਨ੍ਹਾਂ ਦੇ ਪਿੰਡ ਪੰਡੋਰੀ ਦੀ ਸਰਪੰਚੀ ਵੱਕਾਰ ਦਾ ਸਵਾਲ ਬਣੀ ਹੋਣ ਕਾਰਨ ਉਹ ਸਾਰਾ ਦਿਨ ਪਿੰਡ ਦੇ ਪੋਲਿੰਗ ਬੂਥ ਉਪਰ ਹੀ ਹਾਜ਼ਰ ਰਹੇ। ਪਿੰਡ ਠੀਕਰੀਵਾਲਾ ਸਮੇਤ ਕੁੱਝ ਪਿੰਡਾਂ ਵਿੱਚ ਸ਼ਾਮ ਚਾਰ ਵਜੇ ਤੋਂ ਬਾਅਦ ਵੋਟਰ ਆਏ ਤੇ ਲੰਬੀਆਂ ਕਤਾਰਾਂ ਲੱਗਣ ਕਾਰਨ ਵੋਟਿੰਗ ਪ੍ਰਕਿਰਿਆ ਵਿੱਚ ਦੇਰੀ ਹੋਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।