ਚੰਡੀਗੜ੍ਹ, 12 ਮਾਰਚ, 2024 (ਪੰਜਾਬੀ ਖ਼ਬਰਨਾਮਾ): ਹਰਿਆਣਾ ਦੀ ਸਿਆਸਤ ਵਿਚ ਤੂਫਾਨ ਤੋਂ ਪਹਿਲਾਂ ਦੀ ਸ਼ਾਂਤੀ ਦੇ ਹਾਲਾਤ ਬਣੇ ਹੋਏ ਹਨ। ਚਰਚਾ ਹੈ ਕਿ ਭਾਜਪਾ-ਜੇ ਜੇ ਪੀ ਗਠਜੋੜ ਨੂੰ ਲੈ ਕੇ ਸੂਬੇ ਵਿਚ ਵੱਡਾ ਉਥਲ ਪੁਥਲ ਹੋ ਸਕਦਾ ਹੈ। ਅੱਜ ਇਕ ਆਜ਼ਾਦ ਐਮ ਐਲ ਏ ਨੂੰ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਦੀ ਵੀ ਚਰਚਾ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਰਾਜ ਭਵਨ ਵਿਚ ਖੜ੍ਹੇ ਪੈਰ ਇਹ ਸਹੁੰ ਚੁੱਕ ਸਮਾਗਮ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਜੇ ਜੇ ਪੀ ਦੇ ਆਗੂ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕੱਲ੍ਹ ਨਵੀਂ ਦਿੱਲੀ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨਾਲ ਮੁਲਾਕਾਤ ਕਰ ਕੇ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ ਹੈ। ਆਉਂਦੇ ਦਿਨਾਂ ਵਿਚ ਸਿਆਸਤ ਦਾ ਨਵਾਂ ਰੰਗ ਸੂਬੇ ਵਿਚ ਵੇਖਣ ਨੂੰ ਮਿਲ ਸਕਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਦੁਸ਼ਯੰਤ ਚੌਟਾਲਾ ਨੇ ਰਾਤ ਵੇਲੇ ਸਾਰੀਆਂ ਸਰਕਾਰੀ ਗੱਡੀਆਂ ਵਾਪਸ ਕਰ ਦਿੱਤੀਆਂ ਹਨ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਭਾਜਪਾ ਵਿਧਾਇਕਾਂ ਦੀ ਐਮਰਜੰਸੀ ਮੀਟਿੰਗ ਸੱਦ ਲਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।