ਬਟਾਲਾ, 5 ਮਾਰਚ  (ਪੰਜਾਬੀ ਖਬਰਨਾਮਾ):ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ। ਅੱਜ ਪਿੰਡ ਰਸੂਲਪੁਰ ਅਤੇ ਚੀਮਾ ਖੁੱਡੀ ਆਦਿ ਵਿਖੇ ਲੱਗੇ ਵਿਸ਼ੇਸ ਕੈਪਾਂ ਵਿੱਚ ਲੋਕਾਂ ਸਰਕਾਰੀ ਸੇਵਾਵਾਂ ਦਾ ਲਾਭ ਹਾਸਲ ਕੀਤਾ।

 ਐਸਡੀਐਮ ਨੇ ਦੱਸਿਆ ਕਿ ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੂੰ ਜਿਥੇ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ, ਉਸ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਗੂਰਕ ਵੀ ਕੀਤਾ ਗਿਆ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਹੈ ਲੋਕਾਂ ਨੂੰ ਮੌਕੇ ਤੇ ਵੱਖ-ਵੱਖ 44 ਸੇਵਾਵਾਂ ਦਾ ਲਭਾ ਪੁਜਦਾ ਕੀਤਾ ਜਾ ਰਿਹਾ ਹੈ।

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ। ਕੱਲ 6 ਮਾਰਚ ਨੂੰ ਪਿੰਡ ਰੰਗੜ ਨੰਗਲ, ਪੁਰਾਣਾ ਪਿੰਡ, ਕੀੜੀ ਅਫਗਾਨਾ, ਬਹਾਦਰਪੁਰ ਰਜੋਆ ਅਤੇ ਵਾਰਡ ਨੰਬਰ ਇੱਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵਿਸ਼ੇਸ਼ ਕੈਂਪ ਲੱਗਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।