ਤਰਨਤਾਰਨ, 01 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਭਾਰਤੀ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਵੋਟਰ ਹੈਲਪਲਾਈਨ ਐਪ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ।
ਉਹਨਾਂ ਦੱਸਿਆ ਕਿ ਵੋਟਰਾਂ ਵੱਲੋਂ ਹੈਲਪਲਾਈਨ ਐਪ ਰਾਹੀਂ, ਆਪਣਾ ਨਾਮ ਲੱਭਣ ਲਈ, ਫ਼ਾਰਮ ਆਨ ਲਾਈਨ ਜਮ੍ਹਾਂ ਕਰਵਾਉਣ, ਆਪਣੇ ਫ਼ਾਰਮਾਂ ਦਾ ਸਟੇਟਸ ਜਾਨਣ ਲਈ, ਚੋਣਾਂ ਸਬੰਧੀ ਅਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਜਾਣਕਾਰੀ ਲਈ ਇਸ ਐੱਪ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਵੋਟਰ ਹੈਲਪ ਲਾਈਨ ਐੱਪ ਆਪਣੇ ਫ਼ੋਨ `ਤੇ ਡਾਊਨਲੋਡ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।
ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਇਹ ਵੋਟਰ ਹੈਲਪਲਾਈਨ ਐੱਪ  https://www.eci.gov.in/voter-helpline-app ਅਤੇ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਰੁਝੇਵੇਆਂ ਕਾਰਣ ਲੋਕ ਆਪਣੀ ਵੋਟ ਸਬੰਧੀ ਵੇਰਵਿਆਂ ਤੋਂ ਜਾਣੂ ਨਹੀਂ ਹੁੰਦੇ। ਇਸ ਐੱਪ ਰਾਹੀਂ ਆਸਾਨੀ ਨਾਲ ਕੋਈ ਵੀ ਵਿਅਕਤੀ ਆਪਣੀ ਵੋਟ ਸਬੰਧੀ ਵੇਰਵੇ, ਪੋਲੰਿਗ ਸਟੇਸ਼ਨ ਨੰਬਰ, ਉਸ ਦੀ ਲੋਕੇਸ਼ਨ ਆਦਿ ਬਾਰੇ ਜਾਣਕਰੀ ਲੈ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜੇਕਰ ਕਿਸੇ ਨੇ ਆਪਣੇ ਵੇਰਵਿਆਂ `ਚ ਕੋਈ ਤਬਦੀਲੀ ਕਰਵਾਉਣੀ ਹੋਵੇ ਤਾਂ ਉਸ ਸਬੰਧੀ ਜਾਣਕਾਰੀ ਵੀ ਇਸ ਵੋਟਰ ਹੈਲਪਲਾਈਨ ਐੱਪ ਉੱਤੇ ਉਪਲਬੱਧ ਹੈ ਅਤੇ ਇੱਥੇ ਨਵੀਂ ਵੋਟ ਬਣਾਉਣ ਲਈ ਵੀ ਅਪਲਾਈ ਕੀਤਾ ਜਾ ਸਕਦਾ ਹੈ।
ਉਨਾ ਕਿਹਾ ਇਸ ਉੱਤੇ ਡਿਜ਼ੀਟਲ ਵੋਟਰ ਸਲਿੱਪ ਅਤੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕੀਤੀ ਜਾ ਸਕਦੀ ਹੈ। ਇਸ ਐੱਪ ਰਾਹੀਂ ਚੋਣਾਂ ਸਬੰਧੀ ਹੋਰ ਲੋੜੀਂਦੇ ਵੇਰਵੇ ਜਿਵੇਂ ਕਿ ਪਿਛਲੀਆਂ ਚੋਣਾਂ ਦੇ ਨਤੀਜੇ, ਸਿਆਸੀ ਉਮੀਦਵਾਰਾਂ ਅਤੇ ਪਾਰਟੀਆਂ ਦੇ ਵੇਰਵੇ, ਵੋਟਾਂ ਸਬੰਧੀ ਫਾਰਮ (ਮਤਦਾਤਾ ਅਤੇ ਉਮੀਦਵਾਰਾਂ ਲਈ) ਸਬੰਧੀ ਜਾਣਕਾਰੀ ਵੀ ਆਸਾਨੀ ਨਾਲ ਮਿਲਦੀ ਹੈ।  

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।