5 ਸਤੰਬਰ 2024 : ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵੈਟ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਉੱਤੇ 61 ਪੈਸੇ ਅਤੇ ਡੀਜ਼ਲ ਉੱਤੇ 92 ਪੈਸੇ ਵੈਟ ਵਧਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਧੇ ਨਾਲ ਸੂਬਾ ਸਰਕਾਰ ਨੂੰ ਡੀਜ਼ਲ ਤੋਂ 392 ਕਰੋੜ ਰੁਪਏ ਅਤੇ ਪੈਟਰੋਲ ਤੋਂ 150 ਕਰੋੜ ਰੁਪਏ ਟੈਕਸ ਜ਼ਿਆਦਾ ਟੈਕਸ ਦੀ ਵਸੂਲੀ ਹੋਵੇਗੀ।