Petrol-diesel Prices(ਪੰਜਾਬੀ ਖ਼ਬਰਨਾਮਾ): ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ‘ਚ ਮਾਮੂਲੀ ਗਿਰਾਵਟ ਦੇ ਨਾਲ ਕਾਰੋਬਾਰ ਹੋ ਰਿਹਾ ਹੈ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਰੋਜ਼ਾਨਾ ਸਵੇਰੇ 6 ਵਜੇ ਈਂਧਨ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਗੁਜਰਾਤ, ਗੋਆ, ਝਾਰਖੰਡ, ਕੇਰਲ, ਮੱਧ ਪ੍ਰਦੇਸ਼ ਅਤੇ ਮਨੀਪੁਰ ਸਮੇਤ ਕੁਝ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ, ਕਰਨਾਟਕ, ਛੱਤੀਸਗੜ੍ਹ, ਬਿਹਾਰ ਅਤੇ ਜੰਮੂ-ਕਸ਼ਮੀਰ ‘ਚ ਈਂਧਨ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਦੇਸ਼ ਦੇ ਮਹਾਨਗਰਾਂ ਸਮੇਤ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕੀ ਹੈ।

ਪੰਜਾਬ ਵਿਚ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਦੂਜੇ ਦਿਨ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ, ਜਿਥੇ ਬੀਤੇ ਕੱਲ੍ਹ ਪੈਟਰੋਲ ਡੀਜ਼ਲ ਕ੍ਰਮਵਾਰ 1 ਪੈਸਾ ਤੇ 3 ਪੈਸਾ ਘੱਟ ਹੋਇਆ ਸੀ, ਓਥੇ ਹੀ ਅੱਜ ਵੀ ਪੈਟਰੋਲ 21 ਪੈਸੇ ਘੱਟ ਹੋਕੇ 96.59 ₹/L ‘ਤੇ ਵਪਾਰ ਕਰ ਰਿਹਾ ਹੈ ਅਤੇ ਡੀਜ਼ਲ ਅੱਜ 23 ਪੈਸੇ ਘੱਟ ਹੋਇਆ ਹੈ ਜੋ ਕਿ 86.85 ₹/L ‘ਤੇ ਵਿਕ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।