(ਪੰਜਾਬੀ ਖ਼ਬਰਨਾਮਾ):ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ 88 ਡਾਲਰ ਪ੍ਰਤੀ ਬੈਰਲ ‘ਤੇ ਵਪਾਰ ਕਰ ਰਿਹਾ ਹੈ, ਜਦਕਿ ਡਬਲਯੂਟੀਆਈ ਕਰੂਡ 82.77 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਜਦੋਂ ਕਿ ਜੇਕਰ ਭਾਰਤ ਦੀ ਗੱਲ ਕਰੀਏ ਤਾਂ ਸਰਕਾਰੀ ਤੇਲ ਕੰਪਨੀਆਂ ਨੇ ਅੱਜ 25 ਅਪ੍ਰੈਲ 2024 ਨੂੰ ਸਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹੋਈਆਂ ਹਨ।

ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਤੇਲ ਕੰਪਨੀਆਂ ਨੇ 25 ਅਪ੍ਰੈਲ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਵੀ ਜਾਰੀ ਕਰ ਦਿੱਤੀਆਂ ਹਨ। 25 ਅਪ੍ਰੈਲ ਨੂੰ ਪੰਜਾਬ ਵਿਚ ਪੈਟਰੋਲ 34 ਪੈਸੇ ਸਸਤਾ ਹੋਕੇ 96.55 ₹/L ਵਿਕ ਰਿਹਾ ਹੈ ਜਦੋਂ ਕਿ ਡੀਜ਼ਲ 39 ਪੈਸੇ ਸਸਤਾ ਹੋਕੇ 86.80 ₹/L ਤੇ ਵਪਾਰ ਕਰ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!