03 ਜੁਲਾਈ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ 05 ਜੁਲਾਈ 2024 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ.ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪੇਅ-ਟੀ-ਐਮ ਵੱਲੋਂ ਸੇਲਜ਼ ਐਗਜੈਕਟਿਵ ਦੀਆਂ ਅਸਾਮੀਆਂ ਲਈ ਕੇਵਲ ਪੁਰਸ਼ ਪ੍ਰਾਰਥੀਆਂ ਦੀ ਚੋਣ ਕੀਤੀ ਜਾਣੀ ਹੈ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਬਾਰਵੀਂ ਕੀਤੀ ਹੋਣੀ ਜ਼ਰੂਰੀ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਸਵਾਈਪ ਮਸ਼ੀਨਾ ਨਾਲ ਸਬੰਧਤ ਮਾਰਕੀਟਿੰਗ ਦਾ ਕੰਮ ਕਰਨਾ ਪਵੇਗਾ। ਉਮਰ ਹੱਦ 18 ਤੋਂ 35 ਸਾਲ ਅਤੇ ਤਨਖਾਹ 15 ਹਜ਼ਾਰ ਤੋਂ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਰਹੇਗੀ। ਪ੍ਰਾਰਥੀ ਕੋਲ ਆਪਣਾ ਵਹੀਕਲ, ਡਰਾਇਵਿੰਗ ਲਾਈਸੈਂਸ ਅਤੇ ਸਮਾਰਟ ਫੋਨ ਹੋਣਾ ਜ਼ਰੂਰੀ ਹੈ।
ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਕਰੀਅਰ ਕੌਸ਼ਲਰ ਸ਼੍ਰੀ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 05 ਜੁਲਾਈ 2024 ਨੂੰ ਸਵੇਰੇ 10.00 ਵਜੇ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਸਕਦੇ ਹਨ। ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ।
![](https://punjabikhabarnama.com/wp-content/uploads/2024/07/IAS-Jaspreet-Singh.jpeg)