ਜਲੰਧਰ 27 ਫਰਵਰੀ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਅੱਜ ਐਸਐਸਪੀ ਦਫ਼ਤਰ ਵਿੱਚ ਬਜ਼ੁਰਗਾਂ ਲਈ ਵੇਟਿੰਗ ਏਰੀਆ ਬਣਾਉਣ ਲਈ 2.70 ਲੱਖ ਰੁਪਏ ਦੀ ਰਾਸ਼ੀ ਐਸਐਸਪੀ ਐਮਐਸ ਭੁੱਲਰ ਨੂੰ ਸੌਂਪੀ।  ਇਹ ਰਾਸ਼ੀ ਇੱਥੇ ਬਜ਼ੁਰਗਾਂ ਲਈ ਕੁਰਸੀਆਂ ਆਦਿ ਲਗਾਉਣ ਵਿੱਚ ਖਰਚ ਕੀਤੀ ਜਾਵੇਗੀ।

ਉਨ੍ਹਾਂ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਬਜ਼ੁਰਗਾਂ ਦੇ ਬੈਠਣ ਲਈ ਵੱਖਰੇ ਥਾਂ ਦੀ ਲੋੜ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਰਾਸ਼ੀ ਐਸ.ਐਸ.ਪੀ ਦਫ਼ਤਰ ਨੂੰ ਸੌਂਪ ਦਿੱਤੀ ਹੈ ਤਾਂ ਜੋ ਬਜੁਰਗਾਂ ਦੇ ਬੈਠਣ ਦਾ ਪ੍ਰਬੰਧ ਜਲਦ ਤੋਂ ਜਲਦ ਕੀਤਾ ਜਾ ਸਕੇ। ਚੇਅਰਮੈਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਬਿਹਤਰੀ ਅਤੇ ਭਲਾਈ ਲਈ ਵਚਨਬੱਧ ਹੈ ਜਿਸ ਲਈ ਸਰਕਾਰ ਵੱਲੋਂ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ।  ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਅੱਗੇ ਕਿਹਾ ਕਿ ਯੋਜਨਾ ਬੋਰਡ ਵੱਲੋਂ ਵੀ ਵਿਕਾਸ ਕਾਰਜਾਂ ਅਤੇ ਸਮਾਜ ਦੀ ਭਲਾਈ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਨਾਂ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਐਸਪੀ ਸਰਬਜੀਤ ਰਾਏ, ਲੋਕ ਸਭਾ ਇੰਚਾਰਜ ਅਸ਼ਵਨੀ ਅਗਰਵਾਲ ਵੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।