ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 28 ਮਈ ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਲਈ 1 ਜੂਨ ਨੂੰ ਵੋਟਿੰਗ ਹੋਣੀ ਹੈ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਸਭਾ ਸੀਟ ਵਾਰਾਣਸੀ ‘ਤੇ ਵੀ ਵੋਟਿੰਗ ਹੋਵੇਗੀ। ਸੱਤਵੇਂ ਪੜਾਅ ਦੀਆਂ ਚੋਣਾਂ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਪਿਛਲੇ 24 ਸਾਲਾਂ ਤੋਂ ਉਨ੍ਹਾਂ ਨੂੰ ਗਾਲ੍ਹਾਂ ਕੱਢ ਰਹੇ ਹਨ। ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਇੰਟਰਵਿਊ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਪਿਛਲੇ 24 ਸਾਲਾਂ ਤੋਂ ਗਾਲ੍ਹਾਂ ਖਾ-ਖਾ ਕੇ ਗਾਲ੍ਹੀ ਪਰੂਫ ਬਣ ਗਿਆ ਹਾਂ। ਮੌਤ ਦਾ ਸੌਦਾਗਰ ਤੇ ਗੰਦੀ ਨਾਲੀ ਦਾ ਕੀੜਾ ਕਿਸ ਨੇ ਕਿਹਾ ਸੀ?

ਪੀਐਮ ਮੋਦੀ ਨੇ ਅੱਗੇ ਕਿਹਾ, “ਸੰਸਦ ਵਿੱਚ ਸਾਡੇ ਇੱਕ ਸਹਿਯੋਗੀ ਨੇ ਹਿਸਾਬ ਲਗਾਇਆ ਸੀ, 101 ਗਾਲ੍ਹਾਂ ਗਿਣੀਆਂ ਸੀ, ਇਸ ਲਈ ਚੋਣਾਂ ਹੋਣ ਜਾਂ ਨਾ ਹੋਣ, ਇਹ ਲੋਕ (ਵਿਰੋਧੀ) ਮੰਨਦੇ ਹਨ ਕਿ ਗਾਲ੍ਹਾਂ ਕੱਢਣ ਦਾ ਅਧਿਕਾਰ ਉਨ੍ਹਾਂ ਨੂੰ ਹੀ ਹੈ ਤੇ ਉਹ ਇੰਨੇ ਨਿਰਾਸ਼ ਹੋ ਗਏ ਹਨ ਕਿ ਗਾਲ੍ਹਾਂ ਕੱਢਣੀਆਂ, ਅਪਸ਼ਬਦ ਬੋਲਣਾ ਉਨ੍ਹਾਂ ਦਾ ਸੁਭਾਅ ਬਣ ਗਿਆ ਹੈ।

CM ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਬੋਲੇ PM ਮੋਦੀ?

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਜਦੋਂ ਪੀਐਮ ਮੋਦੀ ਨੂੰ ਪੁੱਛਿਆ ਗਿਆ ਕਿ ਸੀਐਮ ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਪੀਐਮ ਮੋਦੀ ਫੈਸਲਾ ਕਰਦੇ ਹਨ ਕਿ ਕੌਣ ਜੇਲ੍ਹ ਜਾਵੇਗਾ। ਇਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬਿਹਤਰ ਹੋਵੇਗਾ ਜੇਕਰ ਇਹ ਲੋਕ ਸੰਵਿਧਾਨ ਪੜ੍ਹ ਲੈਣ, ਦੇਸ਼ ਦਾ ਕਾਨੂੰਨ ਪੜ੍ਹ ਲੈਣ, ਮੈਨੂੰ ਕਿਸੇ ਨੂੰ ਕੁਝ ਕਹਿਣ ਦੀ ਲੋੜ ਨਹੀਂ ਹੈ।

ਲੋਕਤੰਤਰ ‘ਚ ਸਾਡੀ ਦੁਸ਼ਮਣੀ ਨਹੀਂ ਹੁੰਦੀ : ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ, “ਭਾਰਤ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨਾਲ ਸਾਡੇ ਚੰਗੇ ਸਬੰਧ ਹਨ। ਲੋਕਤੰਤਰ ਵਿੱਚ ਸਾਡੀ ਦੁਸ਼ਮਣੀ ਨਹੀਂ ਹੁੰਦੀ ਹੈ। ਹੁਣ ਸਵਾਲ ਇਹ ਹੈ ਕਿ ਕੀ ਮੈਂ ਆਪਣੇ ਸਬੰਧਾਂ ਨੂੰ ਸੰਭਾਲਾਂ ਜਾਂ ਉੜੀਸਾ ਦੀ ਕਿਸਮਤ ਦੀ ਚਿੰਤਾ ਕਰਾਂ। ਫਿਰ ਮੈਂ ਉੜੀਸਾ ਦੇ ਉੱਜਵਲ ਭਵਿੱਖ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਰਾਹ ਚੁਣਿਆ ਹੈ, ਜੇਕਰ ਮੈਨੂੰ ਇਸ ਲਈ ਆਪਣੇ ਰਿਸ਼ਤੇ ਦੀ ਕੁਰਬਾਨੀ ਦੇਣੀ ਪਵੇ ਤਾਂ ਮੈਂ ਤਿਆਰ ਹਾਂ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।