ਚੰਡੀਗੜ੍ਹ, 14 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਵਿਚ 27 ਜਨਵਰੀ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ, ਗਣਤੰਤਰ ਦਿਵਸ ਦੇ ਮੱਦੇਨਜ਼ਰ 27 ਜਨਵਰੀ ਤੱਕ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਹੁਕਮ ਪੰਜਾਬ ਦੇ ਡੀ.ਜੀ.ਪੀ . ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਡੀ.ਜੀ.ਪੀ. ਵੱਲੋਂ ਜਾਰੀ ਹੁਕਮਾਂ ਅਨੁਸਾਰ 27 ਜਨਵਰੀ ਤੱਕ ਪੰਜਾਬ ਵਿਚ ਕਿਸੇ ਵੀ ਪੁਲਿਸ ਮੁਲਾਜ਼ਮ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਇਸ ਗੱਲ ਦਾ ਪੁਸ਼ਟੀ ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਆਮਦ ਉਤੇ ਸੁਰੱਖਿਆ ਪ੍ਰਬੰਧਾਂ ਨੂੂੰ ਪੁਖਤਾ ਰੱਖਣ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਤੱਕ ਸੂਬੇ ਵਿਚ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਸੂਬੇ ਭਰ ਵਿਚ ਮੁਸਤੈਦ ਰਹੇਗੀ।
ਸੰਖੇਪ
ਪੰਜਾਬ ਵਿੱਚ ਸੁਰੱਖਿਆ ਬਰਕਰਾਰ ਰੱਖਣ ਲਈ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਕੋਈ ਵੀ ਗੜਬੜ ਅਤੇ ਕਾਨੂੰਨ ਦਾ ਉਲੰਘਣ ਨਾ ਹੋ ਸਕੇ।