ਮਾਨਸਾ, 16 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ‘ਤੇ ਵੱਡਾ ਐਕਸ਼ਨ ਹੋਇਆ ਹੈ। ਸੂਤਰਾਂ ਮੁਤਾਬਕ, 30 ਕਰੋੜ ਰੁਪਏ ਦੇ ਲੈਣ-ਦੇਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ FIR ਦਰਜ ਕਰ ਲਈ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕੰਪਨੀ ਖ਼ਿਲਾਫ਼ ਪਰਚਾ ਦਰਜ ਕਰਵਾਇਆ ਹੈ।
SSP ਦਫ਼ਤਰ ’ਚ ਧਰਨੇ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ 30 ਕਰੋੜ ਰੁਪਏ ਦੇ ਲੈਣ-ਦੇਣ ਨੂੰ ਲੈ ਕੇ 11 ਫਰਵਰੀ ਨੂੰ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਧਰਨਾ ਦਿੱਤਾ ਸੀ।
