ਚੰਡੀਗੜ੍ਹ, 27 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਦੌਰਾਂਗਲਾ ਅਧੀਨ ਆਉਂਦੇ ਸਰਹੱਦੀ ਪਿੰਡ ਆਦੀਆ ਸਥਿਤ ਪੰਜਾਬ ਪੁਲਿਸ ਦੇ ਨਾਕੇ ‘ਤੇ ਤਾਇਨਾਤ ਏਐਸਆਈ ਗੁਰਨਾਮ ਸਿੰਘ ਅਤੇ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਸਬੰਧੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਨਿਰਪੱਖ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ ਹੈ।। ਇਸ ਪੱਤਰ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਪਾਰਲੀਮੈਂਟ ਮੈਂਬਰ ਹਲਕਾ ਗੁਰਦਾਸਪੁਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੋਰਾਂਗਲਾ ਥਾਣਾ ਅਧੀਨ ਆਦੀਆ ਚੈਕ ਪੋਸਟ ‘ਤੇ ਤਾਇਨਾਤ ਦੋ ਵਰਦੀਧਾਰੀ ਕਰਮਚਾਰੀਆਂ ਦੀ ਹੱਤਿਆ ਮਾਮਲੇ ਸਬੰਧੀ ਵਿਸਥਾਰਪੂਰਕ ਪੱਤਰ ਲਿਖ ਕੇ ਇਸ ਮਾਮਲੇ ਦੀ ਨਿਰਪੱਖ, ਸੁਤੰਤਰ ਅਤੇ ਸਮੇਂ-ਬੱਧ ਜਾਂਚ ਕਿਸੇ ਕੇਂਦਰੀ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਹੈ, ਨਾਲ ਹੀ ਸਰਹੱਦੀ ਸੁਰੱਖਿਆ ਪ੍ਰਬੰਧ ਦੀ ਉੱਚ ਪੱਧਰੀ ਸਮੀਖਿਆ ਅਤੇ ਦੋਸ਼ੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ, ਤਾਂ ਜੋ ਸੱਚ ਸਾਹਮਣੇ ਆਵੇ। ਸ਼ਹੀਦ ਕਰਮਚਾਰੀਆਂ ਨੂੰ ਇਨਸਾਫ਼ ਮਿਲੇ ਅਤੇ ਸਰਹੱਦੀ ਇਲਾਕਿਆਂ ਵਿੱਚ ਲੋਕਾਂ ਦਾ ਭਰੋਸਾ ਮੁੜ ਕਾਇਮ ਹੋ ਸਕੇ।
.jpg)
ਸੰਖੇਪ:-
