nutrition drive

ਫ਼ਾਜ਼ਿਲਕਾ, 8 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਨੇ ਬੱਚਿਆਂ ‘ਚ ਕੁਪੋਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੋਸ਼ਣ ਪੰਦਰਵਾੜੇ ਦੀ ਅੱਜ ਰਸਮੀ ਤੌਰ ‘ਤੇ ਸ਼ੁਰੂਆਤ ਕੀਤੀ। 

ਸਿਵਲ ਸਰਜਨ ਡਾ.  ਚੰਦਰ ਸ਼ੇਖਰ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਪੋਸ਼ਣ ਨੂੰ ਇਕ ਜਨ-ਲਹਿਰ ਦਾ ਰੂਪ ਵਿੱਚ ਮੁਹਿੰਮ ਸ਼ੁਰੂ ਕੀਤੀ ਜਾਵੇ। ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਇਲਾਜ ਪ੍ਰਬੰਧਨ ਰਾਹੀਂ ਕੁਪੋਸ਼ਿਤ ਬੱਚਿਆਂ ਦੀ ਮੌਤ ਦਰ ਘਟਾਉਣਾ ਹੈ, ਬੱਚਿਆਂ ਚ ਕੁਪੋਸ਼ਣ ਦੀ ਪਛਾਣ ਕਰਨਾ ਅਤੇ ਕਮਿਊਨਿਟੀ ਨੂੰ ਬੱਚਿਆਂ ਵਿਚ ਪੋਸ਼ਣ ਦੀ ਕਮੀ ਨੂੰ ਦੂਰ ਕਰਨ ਲਈ ਸੰਤੁਲਿਤ ਆਹਾਰ ਬਾਰੇ ਜਾਗਰੂਕ ਕਰਨਾ ਹੈ। 

ਸਿਵਲ ਸਰਜਨ ਨੇ ਦੱਸਿਆ ਕਿ 23 ਅਪ੍ਰੈਲ ਤੱਕ ਪੋਸ਼ਣ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਬੱਚਿਆਂ ‘ਚ ਅਨੀਮੀਆ ਨੂੰ ਰੋਕਣ ਲਈ ਉਪਰਾਲੇ ਕੀਤੇ ਜਾਣਗੇ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਆਂਗਣਵਾੜੀ ਸੈਂਟਰਾਂ ‘ਚ ਆਂਗਣਵਾੜੀ ਵਰਕਰਾਂ ਨਾਲ ਤਾਲਮੇਲ ਕਰਕੇ ਹਰ ਰੋਜ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ, ਜਿਸ ‘ਚ ਨਿੱਜੀ ਸਫਾਈ, ਹੱਥ ਧੋਣ ਦੀ ਵਿਧੀ, ਮਾਂ ਦੇ ਦੁੱਧ ਦੀ ਮਹੱਤਤਾ, ਸਮੇਂ ਸਿਰ ਟੀਕਾਕਰਨ, 10 ਤੋਂ 18 ਸਾਲ ਦੀਆਂ ਕਿਸ਼ੋਰ ਲੜਕੀਆਂ ਨੂੰ ਮਹਾਵਾਰੀ ਦੌਰਾਨ ਸਾਫ-ਸਫਾਈ ਰੱਖਣ ਸਬੰਧੀ ਸਿਹਤ ਸਿੱਖਿਆ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਇਸ ਪ੍ਰੋਗਰਾਮ ਤਹਿਤ ਗੰਭੀਰ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਕ੍ਰੀਨਿੰਗ ਕਰਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਨੂੰ ਦਿਖਾਇਆ ਜਾਵੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।