training session

ਮੋਗਾ, 3 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : “ਪੋਸ਼ਣ ਵੀ ਪੜ੍ਹਾਈ ਵੀ” ਮੁਹਿੰਮ ਤਹਿਤ ਬਲਾਕ ਮੋਗਾ-2 ਦੀਆਂ ਆਂਗਣਵਾੜੀ ਵਰਕਰਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ ਕੀਤਾ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਸ਼੍ਰੀਮਤੀ ਅਨੁਪ੍ਰਿਆ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਦਫਤਰ ਦੇ ਮੀਟਿੰਗ ਹਾਲ ਵਿਖੇ 24 ਮਾਰਚ ਤੋਂ 29 ਮਾਰਚ 2025 ਤੱਕ ਪੋਸ਼ਣ ਵੀ ਪੜ੍ਹਾਈ ਵੀ ਸਕੀਮ ਤਹਿਤ ਬਲਾਕ ਮੋਗਾ-2 ਦੀਆਂ ਆਂਗਣਵਾੜੀ ਵਰਕਰਾਂ ਲਈ 2 ਗਰੁਪਾਂ ਵਿਚ 3-3 ਰੋਜ਼ਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ਼੍ਰੀਮਤੀ ਅੰਜੂ ਸਿੰਗਲਾ ਵੱਲੋਂ ਦੱਸਿਆ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਤਹਿਤ ਇਹ ਨਿਸ਼ਚਿਤ ਕੀਤਾ ਗਿਆ ਹੈ ਕਿ ਸਾਲ 2030 ਤੱਕ 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਅਰਲੀ ਚਾਈਲਡਹੁੱਡ ਕੇਅਰ ਅਤੇ ਐਜੂਕੇਸ਼ਨ ਮੁਹੱਈਆ ਕਰਵਾਈ ਜਾਵੇਗੀ। ਇਸ ਸਿੱਖਿਆ ਨਾਲ ਆਂਗਣਵਾੜੀ ਸੈਂਟਰਾਂ ਨੂੰ ਲਰਨਿੰਗ ਸਿੱਖਿਆ ਸੈਂਟਰਾਂ ਵਜੋਂ  ਵਿਕਸਿਤ ਕੀਤਾ ਜਾਵੇਗਾ। ਇਸ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸਕਸ਼ਮ ਆਂਗਣਵਾੜੀ ਸੈਂਟਰ ਅਤੇ ਪੋਸ਼ਣ 2.0 ਸਕੀਮ ਅਧੀਨ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਦੇ ਹੁਨਰ ਨਿਖਾਰ , ਜਿਵੇਂ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਦਿਵਿਆਂਗ ਬੱਚਿਆ ਦੇ ਵਿਕਾਸ ਨੂੰ ਸ਼ਾਮਿਲ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਪ੍ਰੋਗਰਾਮ ਦੇ ਪਹਿਲੇ ਬੈਚ ਵਿੱਚ 56 ਅਤੇ ਦੂਸਰੇ ਬੈਚ ਵਿਚ 57 ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ।
ਉਹਨਾਂ ਆਮ ਲੋਕਾਂ ਅਪੀਲ ਕੀਤੀ ਕਿ 0 ਤੋਂ 3 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵੱਧ ਤੋਂ ਵੱਧ ਆਪਣੇ ਨੇੜੇ ਦੇ ਆਂਗਣਵਾੜੀ ਕੇਂਦਰ ਅਤੇ ਪੋਸ਼ਣ 2.0 ਸਕੀਮ ਦਾ ਲਾਭ ਜਰੂਰ ਲੈਣ। ਇਸ ਟ੍ਰੇਨਿੰਗ ਵਿੱਚ ਸੁਪਰਵਾਈਜ਼ਰ ਸੁਰਿੰਦਰ ਕੌਰ, ਸਰਬਜੀਤ ਕੌਰ, ਕੋਮਲ ਬਾਂਸਲ, ਹਰਮੀਤ ਕੌਰ, ਗੁਰਪ੍ਰੀਤ ਕੌਰ ਅਤੇ ਬਲਾਕ ਕੋਆਰਡੀਨੇਟਰ ਹਰਪ੍ਰੀਤ ਸਿੰਘ, ਬਿਕਰਮ ਅਤੇ ਰੁਪਿੰਦਰ ਸਿੰਘ ਨੇ ਭਾਗ ਲਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।