26 ਜੂਨ (ਪੰਜਾਬੀ ਖ਼ਬਰਨਾਮਾ):ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਾਲ 2023-24 ਦੌਰਾਨ ਜਿਹੜੇ ਵਿਦਿਆਰਥੀ ਪੋਰਟਲ ‘ਤੇ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਸਰਕਾਰ ਵੱਲੋਂ ਉਹਨਾਂ ਲਈ ਆਖਰੀ ਮੌਕਾ ਦਿੰਦੇ ਹੋਏ ਪੋਰਟਲ 30-06-2024 ਤੱਕ ਖੋਲ੍ਹਿਆ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਵਾਂਝੇ ਰਹਿ ਚੁੱਕੇ ਵਿਦਿਆਰਥੀ ਇਸ ਪੋਰਟਲ ‘ਤੇ ਅਪਲਾਈ ਕਰ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਸ ਬਾਬਤ ਵੱਧ ਤੋਂ ਵੱਧ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿੱਦਿਆਰਥੀ ਲਾਭ ਲੈਣ ਤੋਂ ਵਾਂਝਾ ਨਾ ਰਹੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।