ਅੰਮ੍ਰਿਤਸਰ, 24 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਵੇਅਰ ਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮ੍ਰਿਤਕ ਦੇਹ ਦਾ ਕੁਝ ਦੇਰ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ। ਪਰਿਵਾਰ ਨੇ ਪੋਸਟਮਾਰਟਮ ਦੀ ਕਾਰਵਾਈ ਲਈ ਸਹਿਮਤੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੁਝ ਦੇਰ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਣ ਵਾਲਾ ਹੈ। ਪੁਲਿਸ ਪਹਿਲਾਂ CIA ਸਟਾਫ਼ ਤੋਂ ਮੁਲਜ਼ਮ ਦਾ ਮੈਡੀਕਲ ਕਰਵਾਉਣ ਲਈ ਸਰਕਾਰੀ ਹਸਪਤਾਲ ਪਹੁੰਚੇਗੀ, ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਲਿਆਂਦਾ ਜਾਵੇਗਾ। ਇਸ ਦੇ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹਾਈਕੋਰਟ ਵਿੱਚ ਵੀ ਸੁਣਵਾਈ ਹੋਣੀ ਹੈ। ਪਰਿਵਾਰ ਚਾਹੁੰਦਾ ਹੈ ਕਿ PGI ਦੇ ਡਾਕਟਰਾਂ ਦੀ ਟੀਮ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰੇ। ਉਨ੍ਹਾਂ ਨੂੰ ਸਥਾਨਕ ਡਾਕਟਰਾਂ ਅਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਭਰੋਸਾ ਨਹੀਂ ਹੈ।

ਦੱਸ ਦੇਈਏ ਕਿ ਬੀਤੇ ਦਿਨ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਲਾਲਜੀਤ ਭੁੱਲਰ ਤੋਂ ਦੁਖੀ ਹੋ ਕੇ ਵੇਅਰ ਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ।

ਇੱਥੇ ਇਹ ਦੱਸ ਦਈਏ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਦਕੁਸ਼ੀ ਮਾਮਲੇ ‘ਚ ਨਾਮਜਦ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਬੀਤੀ ਰਾਤ 10:35 ਵਜੇ ਮੰਡੀ ਗੋਵਿੰਦਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ। ਭੁੱਲਰ ਨੂੰ ਸੀਆਈਏ ਸਟਾਫ ਦੀ ਪਹਿਲੀ ਮੰਜ਼ਿਲ ‘ਤੇ ਰੱਖਿਆ ਗਿਆ ਹੈ।

ਸੰਖੇਪ:

ਗਗਨਦੀਪ ਸਿੰਘ ਰੰਧਾਵਾ ਦੀ ਲਾਸ਼ ਦਾ ਪੋਸਟਮਾਰਟਮ ਜਲਦ ਹੋਵੇਗਾ, ਜਦਕਿ ਲਾਲਜੀਤ ਭੁੱਲਰ ਨੂੰ ਅੱਜ ਕੜੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।