ਫਰੀਦਕੋਟ: 16 ਮਈ 2024 (ਪੰਜਾਬੀ ਖਬਰਨਾਮਾ) : ਕਿਸਾਨਾਂ ਨੂੰ ਬੇਹਤਰ ਖੇਤੀ ਪਸਾਰ ਸੇਵਾਵਾਂ ਅਤੇ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ  ਕਿਸਾਨਾਂ  ਦੁਆਰਾ ਘਰ ਵਿਚ ਰੱਖੇ ਝੋਨੇ ਅਤੇ ਹੋਰ ਫ਼ਸਲਾਂ ਦੇ ਬੀਜ ਨੂੰ ਪਰਖ ਕਰਵਾਉਣ ਉਪਰੰਤ ਬੀਜ ਪਰਖ ਰਿਪੋਰਟਾਂ ਤਕਸੀਮ ਕੀਤੀਆਂ ਗਈਆਂ, ਤਾਂ ਜੋਂ ਕਿਸਾਨਾਂ ਰਿਪੋਰਟਾਂ ਦੇ ਅਧਾਰ ਤੇ ਆਪਣੀ ਫ਼ਸਲ ਦੀ ਬਿਜਾਈ ਕਰ ਸਕਣ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਮੁੱਖ ਖੇਤੀਬਾੜ੍ਹੀ ਅਫ਼ਸਰ ਡਾ.ਅਮਰੀਕ ਸਿੰਘ ਨੇ ਕੀਤੀ ।

            ਕਿਸਾਨਾਂ ਨੂੰ ਬੀਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ  ਹਾੜੀ ਅਤੇ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਕਣਕ ਅਤੇ ਝੋਨੇ ਦੀ ਬਿਜਾਈ ਲਈ ਵੱਡੀ ਪੱਧਰ ਤੇ ਬੀਜ ਦੀ ਜ਼ਰੂਰਤ ਪੈਂਦੀ ਹੈ। ਬੀਜ ਹੀ ਇੱਕ ਅਜਿਹੀ ਖੇਤੀ ਸਮੱਗਰੀ ਹੈ ਜਿਸ ਤੇ ਸਾਰੀ ਫਸਲ ਦੀ ਸਫ਼ਲਤਾ ਨਿਰਭਰ ਕਰਦੀ ਹੈ, ਜੇਕਰ ਬੀਜ ਹੀ ਸਹੀ ਨਾਂ ਹੋਇਆ ਤਾਂ ਖਾਦਾਂ,ਕੀਟਨਾਸ਼ਕ, ਉੱਲੀਨਾਸ਼ਕ ਅਤੇ ਹੋਰ ਸਮੱਗਰੀ ਤੇ ਹੋਣ ਵਾਲੇ ਖਰਚੇ ਦਾ ਬਹੁਤਾ ਫਾਇਦਾ ਨਹੀਂ ਹੁੰਦਾ। ਉਨਾਂ ਕਿਹਾ ਕਿ ਜ਼ਿਲਾ ਫ਼ਰੀਦਕੋਟ ਵਿੱਚ ਹਰ ਸਾਲ ਤਕਰੀਬਨ 1.18 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ।  ਜਿਸ ਲਈ ਵੱਡੀ ਮਾਤਰਾ ਵਿਚ ਬੀਜ ਦੀ ਜ਼ਰੂਰਤ ਪੈਂਦੀ ਹੈ। ਉਨਾਂ ਦੱਸਿਆ ਕਿ ਦੋਗਲੀਆਂ ਕਿਸਮਾਂ ਦੇ ਇਲਾਵਾ ਫ਼ਸਲਾਂ ਦਾ ਬੀਜ ਕਿਸਾਨ ਦੁਆਰਾ ਆਪਣੀਆਂ ਜ਼ਰੂਰਤਾਂ ਅਨੁਸਾਰ ਖੁਦ ਤਿਆਰ ਕੀਤਾ ਜਾ ਸਕਦਾ ਹੈ , ਅਜਿਹਾ ਕਰਨ ਨਾਲ ਖੇਤੀ ਲਾਗਤ ਖਰਚੇ ਘਟਾਏ ਜਾ ਸਕਦੇ ਹਨ। ਉਨਾਂ ਕਿਸਾਨਾਂ ਨੂੰ ਬੀਜ ਖਰੀਦਣ ਉਪਰੰਤ ਦੁਕਾਨਦਾਰ ਤੋਂ ਬਿੱਲ ਜ਼ਰੁਰ ਲੈਣ ਲਈ ਸਲਾਹ ਦਿੱਤੀ ਅਤੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਲਿਖਤੀ ਰੂਪ ਵਿਚ ਦਸਿਆ ਜਾਵੇ।

ਡਾ.ਚਰਨਜੀਤ ਸਿੰਘ ਨੇ ਬੀਜ ਪਰਖ ਕਰਵਾ ਕੇ ਝੋਨੇ ਦੀ ਪਨੀਰੀ ਬਿਜਾਈ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰ ਵਿਚ ਰੱਖੇ ਫ਼ਸਲਾਂ ਦੇ ਬੀਜਾਂ ਨੂੰ ਬਿਜਾਈ ਤੋਂ ਪਹਿਲਾਂ ਪਰਖ ਕਰਵਾ ਲੈਣਾ ਚਾਹੀਦਾ, ਤਾਂ ਜੋਂ ਬੀਜ ਦੀ ਉੱਗਣ ਸ਼ਕਤੀ ਬਾਰੇ ਪਤਾ ਲੱਗ ਸਕੇ ਅਤੇ ਬਾਅਦ ਵਿੱਚ ਕਿਸੇ ਤਰਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ । ਉਨਾਂ ਕਿਹਾ ਕਿ ਘਰ ਵਿਚ ਰੱਖੇ ਬੀਜ ਦੀ ਪਰਖ ਕਰਵਾਉਣ ਲਈ ਖੇਤੀਬਾੜ੍ਹੀ ਅਧਿਕਾਰੀਆਂ ਨਾਲ ਸੰਪਰਕ ਕਰਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਬੀਜ ਪਰਖ ਪ੍ਰਯੋਗਸ਼ਾਲਾਵਾਂ ਤੋਂ ਪਰਖ ਕਰਵਾ ਲੈਣੀ ਚਾਹੀਦੀ ਹੈ, ਜਿਸ ਦੀ ਪ੍ਰਤੀ ਸੈਂਪਲ 15/-ਰੁਪਏ ਫੀਸ ਹੈ। ਡਾ.ਰੁਪਿੰਦਰ ਸਿੰਘ ਨੇ ਕਿਸਾਨਾਂ ਨੂੰ ਬੀਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ

ਇਸ ਮੌਕੇ ਡਾ.ਚਰਨਜੀਤ ਸਿੰਘ ਬੀਜ ਪਰਖ ਅਫ਼ਸਰ, ਰੁਪਿੰਦਰ ਸਿੰਘ ,ਲਖਵੀਰ ਸਿੰਘ,ਰਮਨਦੀਪ ਸਿੰਘ, ਰਣਵੀਰ ਸਿੰਘ ਗੁਰਬਚਨ ਸਿੰਘ  ਸਮੇਤ ਹੋਰ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।