16 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਇਲਾਕੇ ਦੇ ਵਿਕਾਸ ਲਈ 150 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਹਿੱਸੇ ਨੂੰ ਵਿਕਸਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟਾਂਡਾ ਅਤੇ ਆਸ-ਪਾਸ ਦੇ ਪਿੰਡਾਂ ਲਈ ਨਵੀਆਂ ਲਿੰਕ ਸੜਕਾਂ, ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਗਰਾਂਟਾਂ ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ-ਨਾਲੀਆਂ ਦੇ ਨਿਰਮਾਣ ਅਤੇ ਸਰਕਾਰੀ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕਰਨ ’ਤੇ ਖਰਚ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਟਾਂਡਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ 6 ਹੈਲਥ ਕੇਅਰ ਸੈਂਟਰਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿੱਚ ਸੀ ਜਿਸ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕਾਂ ਨਾਲ ਸਿਰਫ ਵਾਅਦੇ ਕੀਤੇ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਦੀ ਗਿਣਤੀ ਵਧਾਈ ਜਾ ਰਹੀ ਹੈ ਤਾਂ ਜੋ ਹਰ ਵਿਅਕਤੀ ਨੂੰ ਘਰ ਦੇ ਨੇੜੇ ਹੀ ਸਿਹਤ ਸੇਵਾਵਾਂ ਮਿਲ ਸਕਣ।

ਮੁੱਖ ਮੰਤਰੀ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ‘ਆਪ’ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਡਾ. ਰਵਜੋਤ ਸਿੰਘ, ਵਿਧਾਇਕ ਜਸਵੀਰ ਸਿੰਘ ਰਾਜਾ ਤੇ ਕਰਮਵੀਰ ਸਿੰਘ ਘੁੰਮਣ, ਸਾਬਕਾ ਮੰਤਰੀ ਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਹਲਕਾ ਇੰਚਾਰਜ ਮੁਕੇਰੀਆਂ ਗੁਰਧਿਆਨ ਸਿੰਘ ਮੁਲਤਾਨੀ, ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਸੰਦੀਪ ਸੈਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ‘ਆਪ’ ਆਗੂ ਅਤੇ ਵਰਕਰ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।