10 ਅਕਤੂਬਰ 2024 : PM Narendra Modi in Laos: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਦੋ ਰੋਜ਼ਾ ਦੌਰੇ ’ਤੇ ਆਸੀਆਨ-ਭਾਰਤ ਅਤੇ ਪੂਰਬੀ ਏਸ਼ੀਆ ਸਿਖਰ ਸੰਮੇਲਨ ਸਮੂਹਾਂ ਵਿਚਲੇ ਦੇਸ਼ਾਂ ਦੇ ਨਾਲ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਲਾਓਸ (Laos)ਪੁੱਜੇ ਹਨ। ਪ੍ਰਧਾਨ ਮੰਤਰੀ ਸੋਨੇਕਸੇ ਸਿਫਾਨਡੋਨ ਦੇ ਸੱਦੇ ’ਤੇ ਮੋਦੀ ਲਾਓ ਪੀਡੀਆਰ ਦਾ ਦੌਰਾ ਕਰ ਰਹੇ ਹਨ। ਲਾਓਸ ਆਸੀਆਨ ਦਾ ਮੌਜੂਦਾ ਪ੍ਰਧਾਨ ਹੈ। ਇਸ ਮੌਕੇ ਸ੍ਰੀ ਮੋਦੀ 21ਵੇਂ ਆਸੀਆਨ-ਭਾਰਤ ਅਤੇ 19ਵੇਂ ਪੂਰਬੀ ਏਸ਼ੀਆ ਸੰਮੇਲਨ ਵਿੱਚ ਹਿੱਸਾ ਲੈਣਗੇ।
ਆਪਣੇ ਵਿਦਾਇਗੀ ਬਿਆਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਸਾਡੀ ਵਿਆਪਕ ਰਣਨੀਤਕ ਭਾਈਵਾਲੀ ਵਿੱਚ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਸਾਡੇ ਸਹਿਯੋਗ ਦੀ ਭਵਿੱਖੀ ਦਿਸ਼ਾ ਨੂੰ ਚਾਰਟ ਕਰਨ ਲਈ ਆਸੀਆਨ ਨੇਤਾਵਾਂ ਵਿੱਚ ਸ਼ਾਮਲ ਹੋਵਾਂਗਾ। ਉਨ੍ਹਾਂ ਕਿਹਾ ਕਿ ਪੂਰਬੀ ਏਸ਼ੀਆ ਸੰਮੇਲਨ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਚੁਣੌਤੀਆਂ ’ਤੇ ਵਿਚਾਰ ਕਰਨ ਦਾ ਮੌਕਾ ਪ੍ਰਦਾਨ ਕਰੇਗਾ |