ਚੰਡੀਗੜ੍ਹ, 07 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਦੀ ਮੀਟਿੰਗ ‘ਤੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਜ਼ ਕਸਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਨਾ-ਨਾ ਕਰਤੇ ਪਿਆਰ ਤੁਮਹੀ ਸੇ ਹੀ ਕਰ ਬੈਠੇ, ਕੀ ਚੰਦਾਂ ਚੋਰ ਪਾਰਟੀ ਅਤੇ ਬੇਅਦਬੀ ਪਾਰਟੀ ਦਾ ਗਠਜੋੜ ਹੋ ਰਿਹਾ ਹੈ ?”

ਦੱਸ ਦਈਏ ਕਿ ਸੁਖਬੀਰ‌ ਬਾਦਲ ਅੱਜ ਸਵੇਰੇ ਦਿੱਲੀ ਪਹੁੰਚੇ ਅਤੇ ਸੰਸਦ ਭਵਨ ਦੇ ਅੰਦਰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਕਾਰ ਹੋਈ ਇਸ ਮੁਲਾਕਾਤ ਕਾਰਨ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ ਅਤੇ ਇਸ ਮੁਲਾਕਾਤ ਨੇ ਪੰਜਾਬ ਦੀ ਰਾਜਨੀਤੀ ਨੂੰ ਵੀ ਗਰਮਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਹੁਣ ਲਗਭਗ ਚਾਰ ਮਹੀਨੇ ਦੂਰ ਹਨ, ਇਸ ਮੁਲਾਕਾਤ ਨੂੰ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਅਤੇ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗਠਜੋੜ ਦੀ ਚਰਚਾ ਹੋਣ ਲੱਗ ਪਈ ਹੈ। ਪਰ ਇਸ ਮੁਲਾਕਾਤ ਦਾ ਏਜੰਡਾ ਕੀ ਸੀ, ਅਜੇ ਤੱਕ ਇਸ ਦੇ ਵੇਰਵੇ ਸਾਹਮਣੇ ਨਹੀਂ ਆਏ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।