ਚੰਡੀਗੜ੍ਹ, 17 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਅਤੇ ਪੰਜਾਬ ਦੇ ਦੌਰੇ ‘ਤੇ ਹਨ। ਹਰਿਆਣਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚ ਗਏ ਹਨ। ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੀ.ਐਮ. ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਜਨਸਭਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4,700 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ, ਜਿਸ ਵਿਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਸ਼ਾਮਿਲ ਹਨ।

ਪੀ.ਐਮ. ਨੇ ਕਿਹਾ ਕਿ ਅੱਜ ਕਈ ਪ੍ਰੋਜੈਕਟ ਸ਼ੁਰੂ ਹੋ ਰਹੇ ਹਨ। ਇਸ ਤੋਂ ਪਹਿਲਾਂ ਮੈਂ ਹਰਿਆਣਾ ਵਿੱਚ ਸੀ। ਇਸ ਤੋਂ ਬਾਅਦ ਪੰਜਾਬ ਜਾਣਾ ਹੈ। ਇਹਨਾਂ ਦੋਵਾਂ ਦੇ ਵਿਚਕਾਰ ਚੰਡੀਗੜ੍ਹ ਦਾ ਪ੍ਰੋਗਰਾਮ ਹੈ। ਚੰਡੀਗੜ੍ਹ ਪੰਜਾਬ, ਹਿਮਾਚਲ ਅਤੇ ਹਰਿਆਣਾ ਨੂੰ ਜੋੜਦਾ ਹੈ। ਚੰਡੀਗੜ੍ਹ ਦੇ ਵਿਕਾਸ ਨਾਲ ਗੁਆਂਢੀ ਸੂਬਿਆਂ ਨੂੰ ਵੀ ਫ਼ਾਇਦਾ ਹੁੰਦਾ ਹੈ। ਮੈਡੀਕਲ ਦੇ ਖੇਤਰ ਵਿੱਚ ਤਾਂ ਚੰਡੀਗੜ੍ਹ ਦੂਜੇ ਰਾਜਾਂ ਲਈ ਇੱਕ ਮਿਸਾਲ ਹੈ। ਜਦੋਂ ਮੈਂ ਚੰਡੀਗੜ੍ਹ ਵਿੱਚ ਰਹਿੰਦਾ ਸੀ ਤਾਂ ਪੀ.ਜੀ.ਆਈ. (PGI) ਜਾਣਾ ਪੈਂਦਾ ਸੀ, ਕਿਉਂਕਿ ਸਾਡੇ ਸਾਥੀਆਂ ਦੇ ਪਰਿਵਾਰ ਇਲਾਜ ਲਈ ਉੱਥੇ ਆਉਂਦੇ ਸਨ। ਮੈਨੂੰ ਯਾਦ ਹੈ ਕਿ 2015 ਵਿੱਚ ਮੈਂ ਚੰਡੀਗੜ੍ਹ ਪੀ.ਜੀ.ਆਈ. ਦੇ ਕਨਵੋਕੇਸ਼ਨ ਵਿੱਚ ਆਇਆ ਸੀ। ਖ਼ੁਸ਼ੀ ਹੈ ਕਿ ਅੱਜ ਵਰਚੁਅਲੀ ਮਿਲਣ ਦਾ ਮੌਕਾ ਮਿਲ ਰਿਹਾ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਪੀ.ਜੀ.ਆਈ. ਦੀ ਸਮਰੱਥਾ ਵਿੱਚ ਬਹੁਤ ਸੁਧਾਰ ਹੋਇਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।