ਕਪੂਰਥਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ)

ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਵਲੋਂ ਕਪੂਰਥਲਾ ਜਿਲ੍ਹੇ ਅੰਦਰ ਪਿੰਡ ਬੁੱਧੋ ਪੰਧੇਰ ਵਿਖੇ ਅਸਲਾ ਭੰਡਾਰ ਦੇ 1200 ਗਜ਼ ਦੇ ਘੇਰੇ ਅੰਦਰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਅਤੇ ਕਿਸੇ ਕਿਸਮ ਦੀ ਉਸਾਰੀ ਕਰਨ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਵਰਕਜ਼ ਆਫ ਡਿਫੈਂਸ ਐਕਟ 1903 ਤਹਿਤ ਜਾਰੀ ਹੁਕਮਾਂ ਅਨੁਸਾਰ ਕਿਹਾ ਹੈ ਕਿ ਆਮ ਲੋਕਾਂ ਦੇ ਜਾਨ-ਮਾਲ ਦੀ ਰਾਖੀ ਤੇ ਅਸਲਾ ਭੰਡਾਰ ਦੀ ਸੁਰੱਖਿਆ ਦੇ ਮੱਦੇਨਜ਼ਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਅਨੁਸਾਰ ਅਸਲਾ ਭੰਡਾਰ ਦੇ 1200 ਗਜ਼ ਦੇ ਘੇਰੇ ਅੰਦਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਅਤੇ ਉਸਾਰੀ ਨਹੀਂ ਕੀਤੀ ਜਾ ਸਕੇਗੀ।
ਇਹ ਹੁਕਮ 18/04/2024 ਤੱਕ ਲਾਗੂ ਰਹਿਣਗੇ। ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਨੂੰ ਇਹ ਹੁਕਮ ਇੰਨ-ਬਿੰਨ ਲਾਗੂ ਕਰਨ ਲਈ ਕਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।