ਪਟਿਆਲਾ, 14 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋਂ ਪੰਜਾਬ ਸਰਕਾਰ ਵੱਲੋਂ ਮੰਗਾ ਨ‍ਾ ਮੰਨਣ ਤੇ 14 ਅਗਸਤ ਤੋਂ ਹੜਤਾਲ ਕਰਨ ਦੇ ਦਿੱਤੇ ਸੱਦੇ ਤਹਿਤ ਪੀਆਰਟੀਸੀ ਦੇ ਠੇਕਾ ਕਾਮਿਆਂ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਕੇ ਹੜਤਾਲ ਸੁਰੂ ਕਰ ਦਿੱਤੀ ਹੈ। ਪੀਆਰਟੀਸੀ ਦੇ ਠੇਕਾ ਕਾਮਿਆਂ ਵੱਲੋਂ ਸਰਕਾਰ ਨੂੰ ਦਿੱਤੇ ਅਲਟੀਮੇਟਮ ਖਤਮ ਹੋਣ ਤੇ ਸਵੇਰੇ 10 ਵਜੇ ਤੋਂ ਸੂਬੇ ਭਰ ਵਿੱਚ ਪੀਆਰਟੀਸੀ ਦੇ 27 ਡਿੱਪੂਆਂ ਵਿੱਚ ਹੜਤਾਲ ਕਰਕੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਧਰਨੇ ਲਗਾਏ ਗਏ ਹਨ। ਪੀਆਰਟੀਸੀ ਦੇ ਠੇਕਾ ਕਾਮਿਆਂ ਦੀ ਹੜਤਾਲ ਕਾਰਨ ਵੱਡੀ ਗਿਣਤੀ ਵਿੱਚ ਬੱਸਾ ਬੰਦ ਹੋਣ ਨਾਲ ਸਵਾਰੀਆਂ ਨੂੰ ਵੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਬੱਸ ਸਟੈਂਡ ਵਿੱਚ ਭੀੜ ਲੱਗ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਕੇਸ ਕੁਮਾਰ ਵਿੱਕੀ ਨੇ ਦੱਸਿਆ ਕਿ ਸਰਕਾਰ ਵੱਲੋ ਯੂਨੀਅਨ ਦੀਆਂ ਮੰਗਾ ਸਬੰਧੀ ਟਾਲਮਟੋਲ ਦੀ ਨੀਤੀ ਅਪਣਾਉਣ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ਼ ਹੈ ਜਿਸ ਕਾਰਨ ਦੋ ਦਿਨਾਂ ਹੜਤਾਲ ਸੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ 27 ਡਿੱਪੂਆਂ ਦੇ ਲਗਪਗ 8000 ਹਜਾਰ ਮੁਲਾਜਮ ਹੜਤਾਲ ਤੇ ਹਨ ਜਿਸ ਕਾਰਨ 90 ਫੀਸਦੀ ਬੱਸਾ ਬੰਦ ਹਨ। ਉਨ੍ਹਾਂ ਕਿਹਾ ਕਿ 15 ਅਗਸਤ 2025 ਨੂੰ ਅਜ਼ਾਦੀ ਦਿਹਾੜੇ ਨੂੰ ਗੁਲਾਮੀ ਦਿਵਸ ਵਜੋਂ ਮਨਾਉਂਦੇ ਹੋਏ ਜਿਥੇ ਵੀ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ, ਸਮੇਤ ਕੈਬਨਿਟ ਮੰਤਰੀ ਜਿਥੇ ਵੀ ਝੰਡਾ ਲਹਿਰਾਉਣ ਆਉਣਗੇ ਉਥੇ ਕਾਲੇ ਝੋਲੇ ਪਾਕੇ ਕਾਲੀਆਂ ਝੰਡੀਆ ਲੈਕੇ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੂੰ ਠੇਕੇਦਾਰ ਵਿਚੋਲਿਆਂ ਦੀ ਗੁਲਾਮੀ ਅਤੇ ਪ੍ਰਾਈਵੇਟ ਕਿਲੋਮੀਟਰ ਬੱਸਾ ਨਾਲ ਵਿਭਾਗ ਦੇ ਕੀਤੇ ਜਾ ਰਹੇ ਨਿੱਝੀਕਰਨ ਦੇ ਰੋਸ ਵਿੱਚ ਮੁਲਾਜ਼ਮਾਂ ਵੱਲੋ ਠੇਕੇਦਾਰੀ ਸਿਸਟਮ ਦੀ ਗੁਲਾਮੀ ਵਿੱਚੋ ਕੱਢ ਕੇ ਅਜਾਦੀ ਦੀ ਮੰਗ ਕਰਦੇ ਹੋਏ ਸਵਾਲ ਕਰਨਗੇ।

ਸੰਖੇਪ:
ਪੰਜਾਬ ਦੇ 27 ਡਿਪੂਆਂ ‘ਚ PRTC ਠੇਕਾ ਕਰਮਚਾਰੀਆਂ ਨੇ ਮੰਗਾਂ ਨਾ ਮੰਨਣ ਕਾਰਨ ਹੜਤਾਲ ਕਰਕੇ ਬੱਸ ਸੇਵਾਵਾਂ ਠੱਪ ਕਰ ਦਿਤੀਆਂ, ਜਿਸ ਨਾਲ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।