Ludhiana News(ਪੰਜਾਬੀ ਖ਼ਬਰਨਾਮਾ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ‘ਚ ਲੁਧਿਆਣਾ ਦੀ ਅਦਿਤੀ ਨੇ ਸੂਬੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਆਦਿੱਤੀ ਪੁੱਤਰੀ ਅਜੈ ਕੁਮਾਰ ਸਿੰਘ ਨੇ 650/650 ਸੌ ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਅਦਿਤੀ ਨੇ ਸਾਰੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਲੁਧਿਆਣਾ ਦੇ ਇਸੇ ਸਕੂਲ ਦੀ ਅਲੀਸ਼ਾ ਨੇ 650 ਵਿੱਚੋਂ 645 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।