(ਪੰਜਾਬੀ ਖ਼ਬਰਨਾਮਾ):PSEB ਯਾਨੀ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਦਾ ਐਲਾਨ ਕਰਨ ਜਾ ਰਿਹਾ ਹੈ। ਜੋ ਸ਼ਾਮ 4 ਵਜੇ ਐਲਾਨੇ ਜਾ ਸਕਦੇ ਹਨ।
ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇਕਰ ਇਸ ਵਿੱਚ ਕੋਈ ਤਰੁੱਟੀ ਹੁੰਦੀ ਹੈ ਤਾਂ ਉਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।
ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ https://www.pseb.ac.in/ ‘ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਵੈੱਬਸਾਈਟ ਦਾ ਹੋਮ ਪੇਜ ਖੁੱਲ੍ਹੇਗਾ। ਜਿੱਥੇ ਰੋਲ ਨੰਬਰ ਭਰ ਕੇ ਪੂਰਾ ਨਤੀਜਾ ਸਾਹਮਣੇ ਆ ਜਾਵੇਗਾ। ਇਸ ਤੋਂ ਇਲਾਵਾ www.indiaresult.com ਤੋਂ ਨਤੀਜਾ ਦੇਖਿਆ ਜਾ ਸਕਦਾ ਹੈ।