05 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿੱਚ ਰੇਲ ਯਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨੂੰ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹੈ।
ਸਰਵਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੀਆਂ ਕਰੋੜਾਂ ਰੁਪਏ ਦੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਖਰੀਦ ਰਹੀ ਹੈ। ਮੁਆਵਜ਼ਾ ਮੰਗ ਰਹੇ ਕਿਸਾਨਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਇਸ ਕਾਰਨ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ 7 ਮਈ ਨੂੰ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਦੁਪਹਿਰ 12 ਵਜੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਸਮੇਂ ਦੌਰਾਨ ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਅਜਿਹੇ ‘ਚ ਪੰਜਾਬ ਵਿੱਚ ਰੇਲ ਰਾਹੀਂ ਸਫ਼ਰ ਕਰਨ ਵਾਲਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸੰਖੇਪ: ਮੌਸਮ ਵਿਭਾਗ ਜਾਂ ਪ੍ਰਸ਼ਾਸਨ ਵੱਲੋਂ ਵੱਡਾ ਐਲਾਨ ਕੀਤਾ ਗਿਆ, ਲੋਕਾਂ ਨੂੰ ਇਸ ਦਿਨ ਬਾਹਰ ਨਿਕਲਣ ਤੋਂ ਪਹਿਲਾਂ ਸੋਚਣ ਦੀ ਸਲਾਹ।