14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਭਲਕੇ 14 ਮਈ ਨੂੰ ਬਾਅਦ ਦੁਪਹਿਰ 3 ਵਜੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਦੱਸਿਆ ਕਿ ਪ੍ਰੀਖਿਆਰਥੀ ਆਪਣਾ ਨਤੀਜਾ ਬੁੱਧਵਾਰ ਸ਼ਾਮ ਨੂੰ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਤੇ www.indiaresults.com ਉੱਤੇ ਦੇਖ ਸਕਦੇ ਹਨ।
ਸੰਖੇਪ: ਪੰਜਾਬ ਸਕੂਲ ਬੋਰਡ ਅੱਜ 12ਵੀਂ ਕਲਾਸ ਦੇ ਨਤੀਜੇ ਜਾਰੀ ਕਰਨ ਜਾ ਰਿਹਾ ਹੈ। ਵਿਦਿਆਰਥੀ ਆਪਣੇ ਨਤੀਜੇ ਚੈੱਕ ਕਰ ਸਕਦੇ ਹਨ।