ਚੰਡੀਗੜ੍ਹ 01 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਸ਼ਾਮ ਚਾਰ ਵਜੇ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਬਾਰੇ ਹੁਣ ਤੱਕ ਏਜੰਡਾ ਜਾਰੀ ਨਹੀਂ ਹੋ ਸਕਿਆ ਪਰ ਇਸ ਬਾਰੇ ਸਾਰੇ ਮੰਤਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ’ਚ ਕੁਝ ਪ੍ਰਸ਼ਾਸਕੀ ਫ਼ੈਸਲਿਆਂ ਤੋਂ ਇਲਾਵਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਚ ਸੋਧ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ ਕਿਉਂਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਇਕ ਮਹੀਨੇ ਦੇ ਅੰਦਰ ਐਕਟ ’ਚ ਸ਼ਾਮਲ ਕੁਝ ਇਤਰਾਜ਼ਯੋਗ ਸ਼ਬਦਾਂ ਨੂੰ ਸੋਧਣ ਦੇ ਹੁਕਮ ਦਿੱਤੇ ਹਨ। ਚਰਚਾਵਾਂ ਹਨ ਕਿ ਵਿਧਾਨ ਸਭਾ ਦਾ ਸੈਸ਼ਨ ਬਲਾਉਣ ਬਾਰੇ ਵੀ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।