ਕੀਰਤਪੁਰ ਸਾਹਿਬ, 27 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ
ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆ ਕਿਹਾ ਕਿ ਰਾਜ ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਵਚਨਬੱਧ ਹੈ।
ਸਿੱਖਿਆ ਮੰਤਰੀ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਭਗਵਾਲਾ, ਸਰਕਾਰੀ ਮਿਡਲ ਸਕੂਲ ਭਗਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਹਿਦਲੀ ਖੁਰਦ , ਸਰਕਾਰੀ ਪ੍ਰਾਇਮਰੀ ਸਕੂਲ ਕਾਹੀਵਾਲ, ਸਰਕਾਰੀ ਪ੍ਰਾਇਮਰੀ ਸਕੂਲ ਸਮਲਾਹ, ਸਰਕਾਰੀ ਸੀਨੀ.ਸੈਕੰ.ਸਕੂਲ ਸਮਲਾਹ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਨਾ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ ਸਗੋਂ ਸਿੱਖਿਆ ਦੇ ਪੱਧਰ ਵਿਚ ਵੱਡੇ ਸੁਧਾਰਾਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਵਿਚ ਟਰੇਨਿੰਗ ਪ੍ਰਦਾਨ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਸਿੱਖਿਆ ਦੇ ਨਕਸ਼ੇ ’ਤੇ ਸ਼ਾਨਦਾਰ ਢੰਗ ਨਾਲ ਉਭਰ ਰਿਹਾ ਹੈ।
ਪੰਜਾਬ ਸਰਕਾਰ ਵਲੋਂ ਸੂਬੇ ਦੇ ਕੁੱਲ ਬਜਟ ਦਾ 12ਫੀਸਦੀ ਸਿੱਖਿਆ ਦੇ ਖੇਤਰ ਲਈ ਰਾਂਖਵਾਂ ਰੱਖਣ ਦੀ ਗੱਲ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਅਧਿਆਪਨ ਦੇ ਖੇਤਰ ਵਿਚ ਲੋੜੀਂਦੀ ਤਬਦੀਲੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਮੌਜੂਦਾ ਯੁੱਗ ’ਚ ਮੁਕਾਬਲੇਬਾਜ਼ੀ ਦੇ ਮੱਦੇਨਜ਼ਰ ਮਿਆਰੀ ਸਿੱਖਿਆ ਹਾਸਲ ਹੋ ਰਹੀ ਹੈ ਜਿਸ ਨਾਲ ਉਹ ਦੇਸ਼-ਵਿਦੇਸ਼ ਵਿਚ ਚੁਨੌਤੀਆਂ ਦਾ ਸਹਿਜੇ ਸਾਹਮਣਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਚ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਭਵਿੱਖ ਵਿਚ ਵੀ ਇਹ ਸੁਧਾਰ ਜਾਰੀ ਰਹਿਣਗੇ।
ਉਨ੍ਹਾਂ ਨੇ ਕਿਹਾ ਕਿ ਸਮਲਾਹ ਦੇ ਸੀਨੀ.ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਦੇ ਬੁਨਿਆਦੀ ਵਿਕਾਸ ਉੱਤੇ ਲਗਭਗ 1.25 ਕਰੋੜ ਰੁਪਏ ਖਰਚ ਹੋ ਰਹੇ ਹਨ, ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਜਿਕਰਯੋਗ ਸੁਧਾਰ ਕੀਤੇ ਹਨ। ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ, ਜ਼ਿਨ੍ਹਾਂ ਦੇ ਅਣਥੱਕ ਯਤਨਾ ਤੇ ਭਰੋਸੇ ਨਾਲ ਅੱਜ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਮੁਹਿੰਮ ਚਾਨਣ ਮੁਨਾਰਾ ਬਣ ਰਹੀ ਹੈ।
ਇਸ ਮੌਕੇ ਇਸ਼ਾਨ ਚੋਧਰੀ ਬੀਡੀਪੀਓ, ਸੁਮੀਤ ਢਿੱਲੋਂ ਤਹਿਸੀਲਦਾਰ, ਸੂਬੇਦਾਰ ਰਾਜਪਾਲ ਮੋਹੀਵਾਲ ਬਲਾਕ ਪ੍ਰਧਾਨ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਹਿਤੇਸ ਸ਼ਰਮਾ, ਐਡਵੋਕੇਟ ਨਿਸ਼ਾਤ ਗੁਪਤਾ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਪ੍ਰਿੰ. ਪਵਨ ਖੁਰਾਨਾ, ਸਰਪੰਚ ਪਵਨਾ ਕੁਮਾਰੀ, ਰਾਮਪਾਲ ਬਲਾਕ ਪ੍ਰਧਾਨ, ਗਿਆਨ ਚੰਦ, ਰਾਜ ਕੁਮਾਰ, ਬਲਵਿੰਦਰ ਕੌਰ, ਰਾਜਪਾਲ, ਰਾਧੇ ਸਿਆਮ, ਅਮਰਜੀਤ ਸਿੰਘ (ਸਾਰੇ ਪੰਚ), ਸ਼ਾਮ ਲਾਲ ਬੀਡੀਸੀ, ਗੁਰਬਚਨ ਲਾਲਾ, ਚੰਦ ਰਾਮ, ਚੰਦ ਫੋਜੀ, ਸਮਸ਼ੇਰ ਸਿੰਘ ਯੂਥ ਹਲਕਾ ਕੋਆਰਡੀਨੇਟਰ, ਦਲੇਰ ਸਿੰਘ ਸਰਪੰਚ, ਭਗਤ ਰਾਮ ਸਰਪੰਚ, ਦੇਵ ਸਿੰਘ, ਮੋਹਨ ਲਾਲ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।