ਚੰਡੀਗੜ੍ਹ, 29 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿੰਡਾਂ ਲੋਕਾਂ ਨਾਲ ‘ਲੋਕ-ਮਿਲਣੀਆਂ’ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਲੜੀ ਤਹਿਤ ਇੱਕ ਹੋਰ ਅਹਿਮ ਖਬਰ ਸ੍ਹਾਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਸੰਬੰਧੀ ਭਲਕੇ 30 ਅਕਤੂਬਰ ਨੂੰ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਾਮਲ ਹੋਵੇਗੀ।

ਮੀਟਿੰਗ ਦਾ ਮੁੱਖ ਏਜੰਡਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨਾ ਹੋਵੇਗਾ। ਇਸ ਦੌਰਾਨ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਚੋਣਾਂ ਸਬੰਧੀ ਰਣਨੀਤੀ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਇਹ ਵੀ ਜਾਣਕਾਰੀ ਮਿਲ ਰਹੀ ਹੈ ਆਮ ਆਦਮੀ ਪਾਰਟੀ ਨਵੰਬਰ ਦੇ ਦੂਜੇ ਹਫਤੇ ਜਾਣੀ ਕਿ 10 ਨਵੰਬਰ ਤੋਂ ਪਹਿਲਾਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।

ਮੀਟਿੰਗ ‘ਚ ਟਿਕਟਾਂ ਦੀ ਵੰਡ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪਾਰਟੀ ਵੱਲੋਂ ਕੁੱਝ ਚਰਚਿਤ ਲੀਡਰਾਂ ਜਿਵੇਂ ਕਿ ਅਮਨ ਅਰੋੜਾ, ਹਰਪਾਲ ਚੀਮਾ, ਹਰਜੋਤ ਬੈਂਸ, ਡਾ.ਬਲਬੀਰ ਸਿੰਘ, ਡਾ.ਬਲਜੀਤ ਕੌਰ, ਹਰਦੀਪ ਮੁੰਡੀਆਂ, ਤਰਨਪ੍ਰੀਤ ਸੌਂਦ ਦੀਆਂ ਸੀਟਾਂ ਪੱਕੀਆਂ ਮੰਨੀਆਂ ਜਾ ਰਹੀਆਂ ਹਨ। ਪਰ ਅਸੀਂ ਇਸ ਦੀ ਪੁਸ਼ਟੀ ਨਹੀਂ ਕਰਦੇ ਬਾਕੀ ਪਾਰਟੀ ਵੱਲੋਂ ਹੀ ਇਸ ਬਾਰੇ ਸਪਸ਼ੱਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਵੱਲੋਂ ਆਪਣੇ ਪੱਧਰ ‘ਤੇ ਆਪਣੇ ਵਿਧਾਇਕਾਂ ਦਾ ਸਰਵੇ ਵੀ ਕਰਵਾਇਆਂ ਗਿਆ ਹੈ, ਸਿਆਸੀ ਹਲਕਿਆਂ ‘ਚ ਚਰਚਾਵਾਂ ਹਨ ਕਿ ਪਾਰਟੀ ਵੱਲੋਂ ਇਸ ਵਾਰ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ।

ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਆਮ ਆਦਮੀ ਪਾਰਟੀ (ਆਪ) ਨੇ ਸਾਰੀਆਂ 117 ਸੀਟਾਂ ‘ਤੇ ਚੋਣ ਲੜੀ ਸੀ। ਪਾਰਟੀ ਨੇ ਇਨ੍ਹਾਂ ਵਿੱਚੋਂ 92 ਸੀਟਾਂ ਜਿੱਤੀਆਂ ਸਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪੰਜਾਬ ‘ਚ ਕਦੇ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ ਅਤੇ ਚੋਣ ਜਾਬਤਾ ਲੱਗ ਸਕਦਾ ਹੈ, ਕਿਉਂਕਿ ਭਾਰਤੀ ਚੋਣ ਕਮਿਸ਼ਨ ਦੀ ਟੀਮ 27 ਅਤੇ 28 ਅਕਤੂਬਰ ਨੂੰ ਪੰਜਾਬ ਦੇ ਦੌਰੇ ‘ਤੇ ਸੀ ਅਤੇ ਇਸ ਟੀਮ ਨੇ ਪੰਜਾਬ ‘ਚ ਚੋਣਾਂ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਹੈ ਅਤੇ ਇਹ ਟੀਮ ਹੁਣ ਉੱਚ ਅਧਿਕਾਰੀਆਂ ਨੂੰ ਰਿਪੋਰਟ ਦੇਵੇਗੀ, ਜਿਸ ਤੋਂ ਬਾਅਦ ਪੰਜਾਬ ‘ਚ ਚੋਣਾਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।