ਨੰਗਲ ’ਚ ਈਜ਼ੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ, ਸਬ ਰਜਿਸਟਰਾਰ ਨੇ ਦਿੱਤੀ ਪਹਿਲੀ ਰਜਿਸਟਰੀ

ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ ਤਹਿਤ ਨੰਗਲ ਵਿਚ ਦਸਤਾਵੇਜ ਰਜਿਸਟ੍ਰੇਸ਼ਨ ਦੀ ਹੋਈ ਸੁਰੂਆਤ

ਬਿਨੈਕਾਰਾਂ ਨੇ ਨਿਵੇਕਲੀ ਪਹਿਲ ਤੇ ਕ੍ਰਾਂਤੀਕਾਰੀ ਤਬਦੀਲੀ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਨੰਗਲ 07 ਜੁਲਾਈ (ਪੰਜਾਬੀ ਖਬਰਨਾਮਾ ਬਿਊਰੋ)

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਨਾਂ ਦੇਰੀ ਲੋੜੀਦੀਆਂ ਸੁਵਿਧਾਵਾਂ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ। ਲੋਕਾਂ ਨੂੰ ਦਫਤਰਾਂ ਦੀ ਬੇਲੋੜੀ ਖੱਜਲ ਖੁਆਰੀ ਘੱਟ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਨਿਵੇਕਲੀ ਪਹਿਲ ਕਦਮੀ ਕਰ ਰਹੀ ਹੈ।

  ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸਰਕਾਰ ਵੱਲੋਂ ਸੁਰੂ ਕੀਤੀ ਈਜੀ ਰਜਿਸਟਰੀ ਪ੍ਰਣਾਲੀ ਬਾਰੇ ਜਾਣਕਾਰੀ ਲੈਣ ਉਪਰੰਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਹਰ ਵਰਗ ਲਈ ਸਰਕਾਰ ਵੱਲੋਂ ਸਹੂਲਤਾਂ ਉਪਲੱਬਧਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਪੰਜਾਬ ਦੇ ਹਰ ਪਰਿਵਾਰ ਨੂੰ ਕਿਸੇ ਨਾ ਕਿਸੇ ਸਰਕਾਰੀ ਸਹੂਲਤ ਦਾ ਲਾਭ ਮਿਲ ਰਿਹਾ ਹੈ। ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਦੀ ਦਿਸ਼ਾ ਵਿੱਚ ਨਿਵੇਕਲੀ ਪਹਿਲ ਹੈ।

     ਬਿਨੈਕਾਰਾਂ ਨੂੰ ਬਿਨਾਂ ਦੇਰੀ ਦੇ ਤੁਰੰਤ ਤੇ ਹੋਰ ਪਾਰਦਰਸ਼ੀ ਰਜਿਸਟ੍ਰੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇਕ ਹੋਰ ਮਹੱਤਵਪੂਰਣ ਕਦਮ ਪੁੱਟਦਿਆਂ ਤਹਿਸੀਲ ਨੰਗਲ ਵਿਖੇ ਈਜ਼ੀ ਰਜਿਸਟਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਸਬ ਰਜਿਸਟਰਾਰ ਜਸਵੀਰ ਸਿੰਘ ਨੇ ਪਹਿਲੀ ਈਜ਼ੀ ਰਜਿਸਟਰੀ ਖਰੀਦਦਾਰ ਸ੍ਰੀਮਤੀ ਰਮਾ ਕਸ਼ਅਪ ਪਤਨੀ ਦੇਵੀ ਦਿਆਲ ਵਾਸੀ ਮਕਾਨ ਨੰਬਰ- 53 ਡਬਲਯੂ ਡੀ ਨੰਗਲ ਨੂੰ ਦਿੱਤੀ।

      ਇਸ ਮੌਕੇ ਗੱਲਬਾਤ ਕਰਦਿਆਂ ਸਬ ਰਜਿਸਟਰਾਰ ਜਸਵੀਰ ਸਿੰਘ ਨੇ ਦੱਸਿਆ ਕਿ ਇਹ ਨਵੀਂ ਪ੍ਰਣਾਲੀ ਪੰਜਾਬ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਅਤੇ ਪਾਰਦਰਸ਼ੀ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਸੂਬੇ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗੀ।

     ਉਪ ਮੰਡਲ ਮੈਜਿਸਟ੍ਰੇਟ ਨੰਗਲ ਸਚਿਨ ਪਾਠਕ ਪੀ.ਸੀ.ਐਸ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਬਿਨੈਕਾਰ ਆਪਣੀ ਜਾਇਦਾਦ ਦੀ ਡੀਡ ਖੁਦ ਲਿਖਕੇ ਆਨਲਾਈਨ ਜਮ੍ਹਾ ਕਰਵਾ ਸਕਣਗੇ, ਜਿਸ ਤੋਂ ਬਾਅਦ ਸਬ ਰਜਿਸਟਰਾਰ ਦਫ਼ਤਰ 48 ਘੰਟਿਆਂ ਵਿੱਚ ਇਸ ਨੂੰ ਮਨਜ਼ੂਰੀ ਦੇ ਦਿੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਨਜ਼ੂਰੀ ਤੋਂ ਬਾਅਦ ਬਿਨੈਕਾਰ ਸਬ ਰਜਿਸਟਰਾਰ ਦਫ਼ਤਰ ਜਾ ਕੇ ਕੁਝ ਹੀ ਮਿੰਟਾਂ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰ ਸਕਦੇ ਹਨ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ ਤਹਿਤ ਨੰਗਲ ਤਹਿਸੀਲ ‘ਚ ਦਸਤਾਵੇਜ਼ ਰਜਿਸਟ੍ਰੇਸ਼ਨ ਸੁਰੂ ਹੋ ਗਈ ਹੈ।

     ਸ੍ਰੀਮਤੀ ਰਮਾ ਕਸ਼ਅਪ ਨੇ ਇਸ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਸ ਵੱਲੋਂ ਨਿਰਧਾਰਤ ਸਮੇਂ ਵਿੱਚ ਅਪਲਾਈ ਕੀਤਾ ਗਿਆ ਸੀ ਅਤੇ ਸੁੱਕਰਵਾਰ ਨੂੰ ਪੰਜਾਂ ਮਿੰਟਾਂ ਵਿੱਚ ਆਪਣੀ ਜਾਇਦਾਦ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਕੰਮਲ ਕਰ ਲਈ। ਇਸ ਪ੍ਰਣਾਲੀ ਨੂੰ ਬਹੁਤ ਹੀ ਆਸਾਨ ਦੱਸਦਿਆਂ ਉਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਹੀ ਪ੍ਰਕਿਰਿਆ ਮੁਕੰਮਲ ਕਰਨ ਵਿੱਚ ਕਈ ਦਿਨ ਲੱਗ ਜਾਂਦੇ ਸਨ ਅਤੇ ਕਈ-ਕਈ ਘੰਟੇ ਸਬ ਰਜਿਸਟਰਾਰਾਂ ਦੇ ਦਫ਼ਤਰਾਂ ਵਿੱਚ ਲੰਬੀ ਉਡੀਕ ਕਰਨੀ ਪੈਂਦੀ ਸੀ। ਪੰਜਾਬ ਸਰਕਾਰ ਦੀ ਇਸ ਨਿਵੇਕਲੀ ਸੁਰੂਆਤ ਨਾਲ ਤਹਿਸੀਲ ਵਿੱਚ ਆਪਣੀ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਆਉਣ ਵਾਲਿਆ ਵਿਚ ਖੁਸ਼ੀ ਦੀ ਲਹਿਰ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।