master jagsir singh

ਬਠਿੰਡਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਚੱਕ ਫਤਿਹ ਸਿੰਘ ਦੇ ਪ੍ਰਾਇਮਰੀ ਸਕੂਲ ’ਚ ਸਕੂਲ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੀਆਂ ਚਾਰਦੀਵਾਰੀਆਂ, ਸਾਇੰਸ ਲੈਬ, ਲੋੜ ਮੁਤਾਬਕ ਨਵੇਂ ਕਮਰਿਆਂ ਦੀ ਉਸਾਰੀ ਸਮੇਤ ਹੋਰ ਸੁਵਿਧਾਵਾਂ ਸ਼ਾਮਿਲ ਹਨ, ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ।

ਇਸ ਦੌਰਾਨ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਉਹੀ ਦੇਸ਼ ਤਰੱਕੀਆਂ ਕਰਦੇ ਹਨ, ਜੋ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੁਰਜੋਰ ਯਤਨ ਕਰਦੇ ਰਹਿੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ।

ਇਸ ਉਪਰੰਤ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਪਿੰਡ ਤੁੰਗਵਾਲੀ ਦੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।