31 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੇ ਨਾਲ-ਨਾਲ ਸਰਕਾਰ ਦੀ ਵੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਦਿਨਾਂ ਤੋਂ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 3 ਸਤੰਬਰ 2025 ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ।

ਸੂਬੇ ਭਰ ‘ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੇ ਨਾਲ-ਨਾਲ ਸਰਕਾਰ ਦੀ ਵੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਦਿਨਾਂ ਤੋਂ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 3 ਸਤੰਬਰ 2025 ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਦੱਸਣ ਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਮੌਸਮ ਦੀ ਖਰਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ 27 ਅਗਸਤ ਤੋਂ 30 ਅਗਸਤ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਛੁੱਟੀਆਂ ਹੋਰ ਅੱਗੇ ਵਧਾ ਦਿੱਤੀ ਗਈ ਹੈ।

ਮਾਨਯੋਗ ਮੁੱਖ ਮੰਤਰੀ ਪੰਜਾਬ ਸ੍:ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ ।

ਸੰਖੇਪ:
ਪੰਜਾਬ ‘ਚ ਲਗਾਤਾਰ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਚਲਦਿਆਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 3 ਸਤੰਬਰ 2025 ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।