Free Yoga

ਬਟਾਲਾ, 28 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ।

ਵਿਧਾਇਕ ਸ਼ੈਰੀ ਕਲਸੀ ਨੇ ਯੋਗ ਦੀ ਮਹੱਤਤਾ ਉੱਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਸਵਸਥ ਸਰੀਰ ਤੇ ਮਨ ਦੇ ਲਈ ਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਰੱਖੀ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਦੂਰ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਤਣਾਅ ਦਾ ਵਧ ਰਿਹਾ ਪੱਧਰ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗਾ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਇਸ ਮੌਕੇ ਸੀ. ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ 124 ਕਲਾਸਾਂ ਚੱਲ ਰਹੀਆਂ ਹਨ ਜਿਨਾਂ ਉੱਪਰ 25 ਟਰੇਨਰ ਕੰਮ ਕਰ ਰਹੇ ਹਨ, ਜੋ ਕਿ ਆਪਣੀ ਡਿਊਟੀ ਨੂੰ ਬੜੀ ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾ ਰਹੇ ਹਨ। ਉਨਾਂ ਦੱਸਿਆ ਕਿ ਜੇਕਰ ਤੁਸੀਂ ਵੀ ਆਪਣੇ ਮੁਹੱਲੇ ਵਿੱਚ ਸੀ.ਐਮ ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹੋ ਤਾਂ  76694-00500 ਨੰਬਰ ਉੱਪਰ ਇੱਕ ਮਿਸ ਕਾਲ ਕਰੋ ਤੁਹਾਡੇ ਕੋਲ ਟੀਚਰ ਸਰਕਾਰ ਵੱਲੋਂ ਭੇਜਿਆ ਜਾਵੇਗਾ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।