ਰੂਪਨਗਰ, 10 ਫਰਵਰੀ (ਪੰਜਾਬੀ ਖ਼ਬਰਨਾਮਾ)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤਾਂ ਦੀ ਰਾਖੀ ਲਈ ਨਿਰੰਤਰ ਯਤਨਸ਼ੀਲ ਹੈ। ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨਾਗਰਿਕ ਤੱਕ ਪਹੁੰਚਾਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ ’ ਸਕੀਮ ਤਹਿਤ ਸਬ ਡਵੀਜ਼ਨ ਰੂਪਨਗਰ ਦੇ ਪਿੰਡ ਗੁੰਨੋ ਮਾਜਰਾ, ਬਿੱਕੋਂ ਅਤੇ ਇੰਦਰਪੁਰਾ ਵਿਖੇ ਲੱਗੇ ਕੈਂਪ ਦੌਰਾਨ ਸ਼ਿਰਕਤ ਕਰਦਿਆਂ ਕੀਤਾ। 

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਜਿੱਥੇ ਕੈਂਪ ਦਾ ਜਾਇਜ਼ਾ ਲਿਆ ਉੱਥੇ ਹੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕੈਂਪ ਵਿਚ ਹਾਜਰ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਲੋਕ ਭਲਾਈ ਦੇ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਵਾਲੀ ਸਰਕਾਰ ਵਜੋਂ ਉਭਰੀ ਹੈ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦੇ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।

‘ਆਪ ਦੀ ਸਰਕਾਰ ਆਪ ਦੇ ਦੁਆਰ ’ਤਹਿਤ ਕੈਂਪ ਲਗਾਉਣ ਦੀ ਕੀਤੀ ਸ਼ੁਰੂਆਤ ਲੋਕਾਂ ਲਈ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਵਿਚ ਵੱਡੀ ਰਾਹਤ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਜਿੱਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਉੱਥੇ ਹੀ ਲੋਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮ ਇਕੋ ਥਾਂ ’ਤੇ ਸੁਖਾਵੇਂ ਢੰਗ ਨਾਲ ਕਰਵਾ ਸਕਣਗੇ।

ਇਸ ਮੌਕੇ ਜਗਦੀਪ ਕੌਰ ਢੱਕੀ, ਐਡਵੋਕੇਟ ਸਤਨਾਮ ਗਿੱਲ, ਪਰਦੀਪ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਅਜਮੇਰ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਕੁਮਾਰ, ਚਰਨਜੀਤ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਅਮਰਦੀਪ ਸਿੰਘ, ਦਮਨਪ੍ਰੀਤ ਸਿੰਘ, ਦਿਲਬਾਗ ਸਿੰਘ, ਹਰਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।