16 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਵਿਧਾਇਕ ਜਲਾਲਾਬਾਦ ਨੇ ਪੰਜਾਬ ਅਨਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਵੱਲੋਂ ਹਲਕੇ ਦੇ ਪਿੰਡ ਕਾਠਗੜਾ ਦੇ ਕਰਜਦਾਰਾਂ ਨੂੰ ਕਰਜ਼ਾ ਮਾਫੀ ਦੇ ਵੰਡੇ ਸਰਟੀਫਿਕੇਟ
ਜਲਾਲਾਬਾਦ 16 ਜੁਲਾਈ (ਪੰਜਾਬੀ ਖਬਰਨਾਮਾ ਬਿਊਰੋ ):-
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਿਰ ਤੋੜ ਯਤਨ ਕਰ ਰਹੀ ਹੈ ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਐਸ.ਸੀ ਭਾਈਚਾਰੇ ਅਤੇ ਦਵਿਆਂਗ ਵਿਅਕਤੀਆਂ ਵੱਲੋਂ 31 ਮਾਰਚ 2020 ਤੱਕ ਪੰਜਾਬ ਦੇ ਕੁੱਲ 4727 ਕਰਜਦਾਰਾਂ ਵੱਲੋਂ ਲਏ ਗਏ 67.84 ਕਰੋੜ ਦੇ ਕਰਜ਼ੇ ਮੁਆਫ ਕੀਤੇ ਗਏ ਹਨ!
ਇਹ ਗੱਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਦੇ ਪਿੰਡ ਕਾਠਗੜ੍ਹ ਦੇ ਪਿੰਡਾਂ ਦੇ 24 ਕਰਜਦਾਰਾਂ ਨੂੰ ਕੁਲ 43 ਲੱਖ 39 ਹਜ਼ਾਰ 361 ਰੁਪਏ ਦਾ ਕਰਜਾ ਮਾਫੀ ਦੇ ਸਰਟੀਫਿਕੇਟ ਵੰਡਣ ਦੌਰਾਨ ਆਖੀ।
ਉਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਜਲਾਲਾਬਾਦ ਦੇ ਫੁੱਲ 105 ਕਰਜਦਾਰਾਂ ਦਾ 2 ਕਰੋੜ 42 ਲੱਖ 97 ਹਜ਼ਾਰ 616 ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੇ ਕੁੱਲ 266 ਕਰਜਦਾਰਾਂ ਦਾ ਲਗਭਗ 4.97 ਕਰੋੜ ਰੁਪਏ ਦਾ ਕਰਜ਼ਾ ਮੁਆਫ ਹੋਇਆ ਹੈ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦਾ ਖਿਆਲ ਕਰ ਰਹੀ ਹੈ! ਇਸ ਕਾਰਨ ਸਰਕਾਰ ਨੇ ਉਕਤ ਸਮੇਂ ਤੋਂ ਪਹਿਲਾਂ ਦੇ ਐਸਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਸਾਰੇ ਕਰਜੇ ਮਾਫ ਕਰ ਦਿੱਤੇ ਗਏ ਹਨ।
ਇਸ ਮੌਕੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਤਲਵਿੰਦਰ ਸਿੰਘ ਵੀ ਹਾਜ਼ਰ ਸਨ।