photo

22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਮਾਲ ਵਿਭਾਗ ਵੱਲੋਂ ਕੱਲ੍ਹ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਸਨ, ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਵਿਚੋਂ ਕਈਆਂ ਨੇ ਅਜੇ ਤੱਕ ਜੁਆਇਨ ਨਹੀਂ ਕੀਤਾ ਹੈ। ਹੁਣ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਜਿਹੇ ਅਫਸਰਾਂ ਨੂੰ ਸਖਤ ਚਿਤਾਵਨੀ ਜਾਰੀ ਕੀਤੀ ਹੈ।
ਉਨ੍ਹਾਂ ਨੇ ਇਕ ਟਵੀਟ ਕਰਕੇ ਆਖਿਆ ਹੈ ਕਿ ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ। ਕਈਆਂ ਨੇ ਹਾਲੇ ਜੁਆਇਨ ਨਹੀਂ ਕੀਤਾ। ਸਾਰਿਆਂ ਨੂੰ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ। ਮੈਂ ਖੁਦ ਕਿਸੇ ਵੀ ਦਫ਼ਤਰ ਦੀ ਚੈਕਿੰਗ ਕਰਾਂਗਾ, ਜੇਕਰ ਕੋਈ ਵੀ ਗੈਰ ਹਾਜ਼ਰ ਪਾਇਆ ਗਿਆ ਤਾਂ ਸਖਤ ਕਾਰਵਾਈ ਹੋਵੇਗੀ।

ਸੰਖੇਪ: ਤਬਾਦਲੇ ਮਗਰੋਂ ਡਿਊਟੀ ‘ਤੇ ਹਾਜ਼ਰ ਨਾ ਹੋਣ ਵਾਲੇ ਤਹਿਸੀਲਦਾਰਾਂ ਨੂੰ ਮਾਲ ਮੰਤਰੀ ਵੱਲੋਂ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਤੇ ਗੈਰਹਾਜ਼ਰੀ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।