18 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਲੋੜਾਂ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਵਿਭਾਗ ਵਿੱਚ ਇੱਕ ਅਹਿਮ ਤਬਾਦਲਾ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਹਰਜਿੰਦਰ ਸਿੰਘ, ਜੋ ਹੁਣ ਤੱਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਕਪੂਰਥਲਾ ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਹੁਣ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।

ਜਾਣਕਾਰੀ ਅਨੁਸਾਰ, ਹਰਜਿੰਦਰ ਸਿੰਘ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਅੰਮ੍ਰਿਤਸਰ ਵਿਖੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਚੱਲ ਰਹੀ ਖਾਲੀ ਅਸਾਮੀ ਦੇ ਵਿਰੁੱਧ ਨਿਯੁਕਤ ਕੀਤਾ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।