20 ਸਤੰਬਰ 2024 : ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਕਰਦਿਆਂ ਬਾਦਲ ਪਰਿਵਾਰ ਨੂੰ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ  ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਕਰੀਬ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਸਰਕਾਰ ਵੱਲੋਂ ਜਿਨ੍ਹਾਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ 30 ਫੀਸਦੀ ਬੱਸਾਂ ਬਾਦਲ ਪਰਿਵਾਰ ਦੀਆਂ ਹਨ। 

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਤੇ ਫਿਰ ਕਾਂਗਰਸ ਸਰਕਾਰ ਵੇਲੇ ਹੋਈ ਸੀ। ਇਨ੍ਹਾਂ ਪਰਮਿਟਾਂ ਦਾ ਕੋਈ ਸਿਰ-ਪੈਰ ਨਹੀਂ ਸੀ। ਕਈ ਵੱਡੇ ਟਰਾਂਸਪੋਰਟਰ ਇਸ ਵਿੱਚ ਸ਼ਾਮਲ ਹਨ। 

ਮੰਤਰੀ ਲਾਲਜੀਤ ਭੁੱਲਰ ਨੇ ਕੁਝ ਟਰਾਂਸਪੋਰਟਰਾਂ ਦੇ ਨਾਂਵਾਂ ਬਾਰੇ ਵੀ ਖੁਲਾਸਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਕਰੀਬ 30 ਫੀਸਦੀ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ, ਜੋ ਗੈਰ-ਕਾਨੂੰਨੀ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।