ਚੰਡੀਗੜ੍ਹ, 21 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੇ ਡੀ.ਏ. ‘ਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਇਕ ਪੱਤਰ ਜਾਰੀ ਕਰਦਿਆਂ ਸਰਕਾਰ ਵੱਲੋਂ ਨਵੀਂ ਜਾਣਕਾਰੀ ਦਿੱਤੀ ਗਈ ਹੈ।

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੌਜੀ ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਈ.ਐੱਸ.) ਅਧੀਨ ਕੰਮ ਕਰਨ ਵਾਲੇ ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ‘ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿਭਾਗ ਨੇ ਸਾਰੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ 33 ਫ਼ੀਸਦੀ ਵਾਧੂ ਮਹਿੰਗਾਈ ਭੱਤਾ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਸ ਵਾਧੇ ਮਗਰੋਂ ਕੰਪਿਊਟਰ ਅਧਿਆਪਕਾਂ ਦਾ ਮਹਿੰਗਾਈ ਭੱਤਾ 148 ਫ਼ੀਸਦੀ ਤੋਂ ਵਧ ਕੇ 181 ਫ਼ੀਸਦੀ ਹੋ ਜਾਵੇਗਾ। ਨੋਟੀਫਿਕੇਸ਼ਨ ਅਨੁਸਾਰ ਇਹ ਵਾਧਾ 1 ਜਨਵਰੀ 2025 ਤੋਂ ਲਾਗੂ ਹੋ ਜਾਵੇਗਾ, ਭਾਵ ਇਸ ਮਹੀਨੇ ਦੀ ਤਨਖਾਹ ਨਵੇਂ ਮਹਿੰਗਾਈ ਭੱਤੇ ਸਮੇਤ ਆਵੇਗੀ।

ਸੰਖੇਪ

ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 33% ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਵਾਧੇ ਨਾਲ, ਕੰਪਿਊਟਰ ਅਧਿਆਪਕਾਂ ਦਾ ਡੀ.ਏ. 148% ਤੋਂ ਵਧ ਕੇ 181% ਹੋ ਜਾਵੇਗਾ। ਨਵਾਂ ਮਹਿੰਗਾਈ ਭੱਤਾ 1 ਜਨਵਰੀ 2025 ਤੋਂ ਲਾਗੂ ਹੋਵੇਗਾ, ਅਤੇ ਅਧਿਆਪਕਾਂ ਨੂੰ ਇਸ ਮਹੀਨੇ ਦੀ ਤਨਖਾਹ ਨਵੇਂ ਭੱਤੇ ਨਾਲ ਮਿਲੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।