High Alert

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ (Air strike) ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ (Operation Sindoor) ਮਗਰੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਚੌਕਸੀ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦਾ ਹਵਾਈ ਅੱਡਾ ਭਾਰਤ ਪਾਿਕ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ ਦੀ ਦੂਰੀ ’ਤੇ ਹੈ।

ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਹ ਫੈਸਲਾ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਸਕੂਲ ਅਗਲੇ 72 ਘੰਟਿਆਂ ਲਈ ਬੰਦ ਰਹਿਣਗੇ। ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਦੇ ਹੋਰ ਸਰਹੱਦੀ ਜ਼ਿਲ੍ਹਿਆਂ ਵਿਚ ਵੀ ਅਜਿਹਾ ਫੈਸਲਾ ਲਿਆ ਦਾ ਸਕਦਾ ਹੈ। ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈ ਹੈ।

ਭਾਰਤੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਸਾਵਧਾਨੀ ਦੇ ਤੌਰ ਉਤੇ ਬੁੱਧਵਾਰ ਨੂੰ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਐਲਾਨ ਖੁਦ ਪੰਜਾਬ ਸੂਬੇ ਦੇ ਮੁੱਖ ਮੰਤਰੀ ਨੇ ਕੀਤਾ ਹੈ। ਭਾਰਤੀ ਹਵਾਈ ਸੈਨਾ ਨੇ ਰਡਾਰਾਂ ਅਤੇ ਐਂਟੀ ਏਅਰਕ੍ਰਾਫ਼ ਹਥਿਆਰਾਂ ਨੂੰ ਸਰਗਰਮ ਕਰਨ ਤੋਂ ਇਲਾਵਾ ਰਣਨੀਤਕ ਥਾਵਾਂ ’ਤੇ ਸੁਰੱਖਿਆ ਬਲਾਂ ਨੂੰ ਤਿਆਰ ਬਰ ਤਿਆਰ ਰੱਖਿਆ ਗਿਆ ਹੈ। ਭਾਰਤੀ ਹਵਾਈ ਖੇਤਰ ਦੀ ਸੁਰੱਖਿਆ ਲਈ ਜੰਗੀ ਜਹਾਜ਼ਾਂ ਵੱਲੋਂ ਗਸ਼ਤ ਜਾਰੀ ਹੈ।

ਪਾਕਿਸਤਾਨੀ ਪੰਜਾਬ ਵਿਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਭਾਰਤੀ ਫੌਜ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਅੱਧੀ ਰਾਤ ਨੂੰ ਪੀਓਕੇ ਵਿੱਚ ਹਵਾਈ ਹਮਲਾ ਕਰਕੇ ਆਪ੍ਰੇਸ਼ਨ ਸਿੰਦੂਰ ਨੂੰ ਅੰਜਾਮ ਦਿੱਤਾ। ਫੌਜ ਨੇ ਬਹਾਵਲਪੁਰ ਵਿੱਚ ਸਥਿਤ ਜੈਸ਼-ਏ-ਮੁਹੰਮਦ ਦੇ ਮੁੱਖ ਦਫਤਰ ਨੂੰ ਵੀ ਤਬਾਹ ਕਰ ਦਿੱਤਾ ਹੈ। ਜੈਸ਼ ਦਾ ਮੁੱਖ ਦਫਤਰ ਲਗਭਗ 200 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ ਇੱਕ ਮਸਜਿਦ, ਸਕੂਲ, ਹਸਪਤਾਲ, ਫਾਰਮ ਅਤੇ ਇੱਕ ਸਿਖਲਾਈ ਕੈਂਪ ਵੀ ਸੀ, ਜਿਨ੍ਹਾਂ ਨੂੰ ਫੌਜ ਨੇ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਲਗਭਗ 70 ਅੱਤਵਾਦੀ ਮਾਰੇ ਗਏ ਹਨ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਸੰਖੇਪ: ਏਅਰ ਸਟ੍ਰਾਈਕ ਦੇ ਮੱਦੇਨਜ਼ਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।