Punjab Holiday

30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਮਈ ਮਹੀਨੇ ਦੀ ਸ਼ੁਰੂਆਤ ਛੁੱਟੀ ਨਾਲ ਹੋਵੇਗੀ। ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ (Labor Day) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫਤਰ ਬੰਦ ਰਹਿਣਗੇ।

ਦੱਸ ਦਈਏ ਕਿ ਅਪ੍ਰੈਲ ਦੇ ਮਹੀਨੇ 7 ਗਜ਼ਟਿਡ ਛੁੱਟੀਆਂ ਆਈਆਂ ਸਨ, ਜਦਕਿ ਮਈ ਦੇ ਮਹੀਨੇ ਵਿਚ ਸਿਰਫ ਦੋ ਹੀ ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 ਮਈ ਨੂੰ ਹੈ, ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।

ਸੰਖੇਪ: ਪੰਜਾਬ ਵਿੱਚ ਆਉਣ ਵਾਲੇ ਵੀਰਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਇਸ ਦਿਨ ਸਾਰੇ ਸਰਕਾਰੀ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।