(ਪੰਜਾਬੀ ਖਬਰਨਾਮਾ):ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਵਿੱਚ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ 3500 ਤੋਂ 5500 ਪੈਂਡਿੰਗ ਤਰੱਕੀ ਦੇ ਕੇਸਾਂ ਦਾ ਸਖ਼ਤ ਨੋਟਿਸ ਲਿਆ ਹੈ ਕਿਉਂਕਿ ਮੁਲਾਜ਼ਮ ਰੁਕੀਆਂ ਹੋਈਆਂ ਤਰੱਕੀਆਂ ਨੂੰ ਲੈ ਕੇ ਹਰ ਰੋਜ਼ ਅਦਾਲਤਾਂ ਦਾ ਦਰਵਾਜ਼ਾ ਖੜਕਾਉਂਦੇ ਰਹਿੰਦੇ ਹਨ। ਇਸ ਨਾਲ ਨਾ ਸਿਰਫ਼ ਸਰਕਾਰ ਦੀ ਬਦਨਾਮੀ ਹੁੰਦੀ ਹੈ, ਸਗੋਂ ਸਰਕਾਰੀ ਵਕੀਲਾਂ ਦਾ ਸਮਾਂ ਵੀ ਬਰਬਾਦ ਹੁੰਦਾ ਹੈ।