08 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿੱਚ ਲੰਘੀ ਸ਼ਾਮ ਤੋਂ ਲਗਾਤਾਰ ਰੁਕ‘ਰੁਕ ਕੇ ਪੈ ਰਹੇ ਭਾਰੀ ਮੀਂਹ ਨੇ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ। ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਕਰਕੇ ਖੇਤਾਂ ਵਿੱਚ ਕਣਕ ਦੀ ਫਸਲ ਵਿੱਛ ਗਈ ਹੈ ਅਤੇ ਕਈ ਜ਼ਿਲਿਆਂ ਵਿੱਚ ਕਣਕ ਦੀ ਫਸਲ ਵਿੱਚ ਪਾਣੀ ਖੜ੍ਹ ਗਿਆ ਹੈ। ਉੱਧਰ ਮੌਸਮ ਵਿਭਾਗ ਵੱਲੋਂ ਅੱਜ ਵੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨੇ ਕਿਸਾਨਾਂ ਦੇ ਫਿਕਰ ਵਧਾ ਦਿੱਤੇ ਹਨ।

ਖੇਤਾਂ ਦੇ ਨਾਲ ਨਾਲ ਮੰਡੀਆਂ ਵਿੱਚ ਆਈ ਕਣਕ ਦੀ ਫਸਲ ਵੀ ਖੁੱਲੇ ਅਸਮਾਨ ਹੇਠ ਭਿੱਜ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਖੇਤਾਂ ਤੇ ਮੰਡੀਆਂ ਵਿੱਚ ਦੋਹਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਹਾਲਾਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਮੀਂਹ ਅਤੇ ਗੜੇਮਾਰੀ ਕਰਕੇ ਹੋਏ ਫਸਲੀ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਪੰਜਾਬ ਭਰ ਵਿੱਚ 500 ਤੋਂ ਵੱਧ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਫਸਲਾਂ ਦੇ ਖਰਾਬੇ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 38.3 ਐੱਮਐੱਮ, ਅੰਮ੍ਰਿਤਸਰ ਵਿੱਚ 6.4 ਐੱਮਐੱਮ, ਲੁਧਿਆਣਾ ਵਿੱਚ 12.7 ਐੱਮਐੱਮ, ਪਟਿਆਲਾ ਵਿੱਚ 10.3 ਐੱਮਐੱਮ, ਪਠਾਨਕੋਟ ਵਿੱਚ 14.2ਐੱਮਐੱਮ, ਬਠਿੰਡਾ ਵਿੱਚ 29.4 ਐੱਮਐੱਮ, ਫਰੀਦਕੋਟ ਵਿੱਚ 22.2 ਐੱਮਐੱਮ, ਨਵਾਂ ਸ਼ਹਿਰ ਵਿੱਚ 28.5 ਐੱਮਐੱਮ, ਫਾਜ਼ਿਲਕਾ ਵਿੱਚ 25 ਐੱਮਐੱਮ, ਫਿਰੋਜ਼ਪੁਰ ਵਿੱਚ ਤਿੰਨ ਐੱਮਐੱਮ, ਮੁਹਾਲੀ ਵਿੱਚ 35.5 ਐੱਮਐੱਮ, ਰੂਪ ਨਗਰ ਵਿੱਚ 27.5 ਐੱਮਐੱਮ ਅਤੇ ਸੰਗਰੂਰ ਵਿੱਚ 14.5 ਐੱਮਐੱਮ ਮੀਂਹ ਪਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।